ਕਰੋਨਾ ਦੇ ਵਧਦੇ ਮਾਮਲਿਆਂ ਨੇ ਵਧਾਈ ਚਿੰਤਾ: ਹਰਿਆਣਾ ਅੰਦਰ ਸਕੂਲ 30 ਨਵੰਬਰ ਤਕ ਮੁੜ ਕੀਤੇ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਕੂਲਾਂ ਵਿਚ ਅਧਿਆਪਕ ਅਤੇ ਵਿਦਿਆਰਥੀਆਂ ਦੇ ਕਰੋਨਾ ਸੰਕਰਮਿਤ ਹੋਣ ਬਾਅਦ ਲਿਆ ਫੈਸਲਾ

schools closed

ਚੰਡੀਗੜ੍ਹ: ਕਰੋਨਾ ਵਾਇਰਸ ਦਾ ਖਤਰਾ ਇਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨਾਂ ਦੌਰਾਨ ਕਈ ਥਾਈ ਕਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੜ ਪਾਬੰਦੀਆਂ ਲਾਉਣੀਆਂ ਪਈਆਂ ਹਨ। ਇਸੇ ਤਹਿਤ ਹਰਿਆਣਾ ਵਿਚ ਸਕੂਲਾਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਖਬਰਾਂ ਮੁਤਾਬਕ ਇਹ ਫੈਸਲਾ ਸਕੂਲੀ ਬੱਚਿਆਂ ਤੇ ਅਧਿਆਪਕਾਂ ਦੇ ਕਰੋਨਾ ਸੰਕਰਪਿਤ ਹੋਣ ਤੋਂ ਬਾਅਦ ਲਿਆ ਗਿਆ ਹੈ।

ਹਰਿਆਣਾ 'ਚ ਸਕੂਲ 16 ਨਵੰਬਰ ਨੂੰ ਹੀ ਖੋਲ੍ਹੇ ਗਏ ਸੀ। ਇਸ ਦੌਰਾਨ ਕਈ ਅਧਿਆਪਕ ਤੇ ਵਿਦਿਆਰਥੀ ਸੰਕਰਮਿਤ ਪਾਏ ਗਏ ਹਨ। ਸੂਬਾ ਸਰਕਾਰ ਨੇ ਹੁਣ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ  ਨੂੰ 30 ਨਵੰਬਰ ਤਕ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸਰਕਾਰ ਵਲੋਂ ਜਾਰੀ ਹਿਦਾਇਤਾਂ ਤਹਿਤ ਸਕੂਲ ਬੰਦ ਰਹਿਣਗੇ । ਸਕੂਲ ਖੋਲ੍ਹਣ ਤੇ ਵਿਦਿਆਰਥੀਆਂ ਨੂੰ ਬੁਲਾਉਣ ਵਾਲੇ ਸਕੂਲਾਂ 'ਤੇ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਵਿਭਾਗ ਦੇ ਸਿੱਖਿਆ ਡਾਇਰੈਕਟੋਰੇਟ ਨੇ ਇਸ ਬਾਰੇ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਜ਼ਿਲ੍ਹਾ ਮੁਢਲੇ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।

ਸਕੂਲਾਂ ਵਿੱਚ ਅਧਿਆਪਕਾਂ ਦੀ ਹਾਜ਼ਰੀ ਨਾ ਲਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਸ ਨਾਲ ਸਕੂਲਾਂ ਵਿਚ ਮੁਕੰਮਲ ਸੈਨੀਟਾਈਜ਼ਰ ਦਾ ਛਿੜਕਾਅ ਕੀਤਾ ਜਾਵੇਗਾ। ਕੋਵਿਡ ਸੰਕਰਮਣ ਸਬੰਧੀ ਸਕੂਲਾਂ ਵਿੱਚ ਲੋੜੀਂਦੀ ਦੇਖਭਾਲ ਕੀਤੀ ਜਾਵੇਗੀ, ਤਾਂ ਜੋ ਵਿਦਿਆਰਥੀ ਜਲਦੀ ਹੀ ਵਿਦਿਆਰਥੀ ਪੜ੍ਹਾਈ ਜਾਰੀ ਰੱਖ ਸਕਣ।

ਜ਼ਿਲ੍ਹਾ ਸਿੱਖਿਆ ਅਫਸਰ, ਸਿਰਸਾ ਸੰਤਕੁਮਾਰ ਬਿਸ਼ਨੋਈ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਨੇ ਸਰਕਾਰੀ ਅਤੇ ਨਿੱਜੀ ਸਕੂਲ 30 ਨਵੰਬਰ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ ਜਿਸ ਲਈ ਸਾਰੇ ਸਕੂਲਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਕੋਵਿਡ ਸੰਕਰਮਣ ਸਬੰਧੀ ਸਕੂਲਾਂ ਵਿੱਚ ਵਿਸ਼ੇਸ਼ ਸਾਵਧਾਨੀ ਵਰਤਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਹ ਅਧਿਆਪਕ ਜਿਨ੍ਹਾਂ ਨੇ ਅਜੇ ਤੱਕ ਕੋਵਿਡ ਟੈਸਟ ਨਹੀਂ ਕਰਵਾਇਆ ਹੈ। ਉਨ੍ਹਾਂ ਨੂੰ ਵੀ ਜਲਦੀ ਜਾਂਚ ਕਰਵਾਉਣ ਲਈ ਕਿਹਾ ਗਿਆ ਹੈ।