ਆਸਾਮ ਦੇ ਗੁਹਾਟੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸੀ ਜਾਨੀ ਮਾਲੀ ਨੁਕਸਾਨ ਦੀ ਨਹੀਂ ਹੈ ਕੋਈ ਖਬਰ

Earthquake 

 

 

 

ਗੁਵਾਹਾਟੀ: ਆਸਾਮ ਅਤੇ ਗੁਹਾਟੀ 'ਚ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਭੂਚਾਲ ਦੀ ਪੁਸ਼ਟੀ ਕੀਤੀ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1  ਮਾਪੀ ਗਈ। ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ।

ਜਾਣਕਾਰੀ ਮੁਤਾਬਕ ਆਸਾਮ ਅਤੇ ਗੁਹਾਟੀ 'ਚ ਦੁਪਹਿਰ 1 ਵਜੇ ਦੇ ਕਰੀਬ ਉਸ ਸਮੇਂ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਜਦੋਂ ਲੋਕ ਆਪਣੇ ਕੰਮ 'ਚ ਰੁੱਝੇ ਹੋਏ ਸਨ। ਘਰਾਂ ਵਿੱਚ ਲੱਗੇ ਪੱਖੇ ਅਤੇ ਦਰਵਾਜ਼ੇ ਹਿੱਲਦੇ ਨਜ਼ਰ ਆਏ। ਭੂਚਾਲ ਦੀ ਸੂਚਨਾ ਮਿਲਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.1 ਸੀ।

 

ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਭੂਚਾਲ ਕਾਰਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਹੈ। ਸੂਬਾ ਸਰਕਾਰ ਵੱਲੋਂ ਸਥਾਨਕ ਪ੍ਰਸ਼ਾਸਨ ਨੂੰ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਿਸੇ ਵੀ ਨੁਕਸਾਨ ਦੀ ਸੂਚਨਾ ਦੇਣ ਲਈ ਕਿਹਾ ਗਿਆ ਹੈ।