ਸਤਾ ਦੇ ਨਸ਼ੇ ਵਿਚ ਧੁੱਤ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਦੇ ਵੰਸ਼ਜ਼ਾਂ 'ਤੇ ਭਰੋਸਾ ਕੀਤਾ- ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੁਨੀਲ ਜਾਖੜ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

Sunil Jakhar

 

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਕਈ ਨੇਤਾ ਇਸ 'ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ 'ਤੇ ਹੁਣ ਪੰਜਾਬ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਵੱਡੀ ਗੱਲ ਕਹੀ ਹੈ।

 

ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ ਖੇਤੀ ਕਾਨੂੰਨ ਰੱਦ ਇਸ ਲਈ ਨਹੀਂ ਕਿ ਪੀਐਮ ਨੂੰ ਫ਼ਿਕਰ ਹੈ ਬਲਕਿ ਇਸ ਲਈ ਕਿ ਸਤਾ ਦੇ ਨਸ਼ੇ ਵਿਚ ਧੁੱਤ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਦੇ ਵੰਸ਼ਜ਼ਾਂ 'ਤੇ ਭਰੋਸਾ ਕੀਤਾ। ਚਿੜੀਓਂ ਸੇ ਮੈਂ ਬਾਜ਼ ਤੁੜਾਊਂ ਸਵਾ ਲਾਖ ਸੇ ਏਕ ਲੜਾਊਂ ਤਬੈ ਗੋਬਿੰਦ ਸਿੰਘ ਨਾਮ ਕਹਾਊਂ।।