ਰਾਜਸਥਾਨ ਦੇ CM ਗਹਿਲੋਤ ਨੇ ਤਿੰਨਾਂ ਮੰਤਰੀਆਂ ਦਾ ਅਸਤੀਫ਼ਾ ਕੀਤਾ ਸਵੀਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਐਤਵਾਰ ਸ਼ਾਮ 4 ਵਜੇ ਹੋਵੇਗਾ ਸਹੁੰ ਚੁੱਕ ਸਮਾਗਮ

Ashok Gehlot

 

ਅਜਮੇਰ : ਰਾਜਸਥਾਨ ਦੀ ਗਹਿਲੋਤ ਸਰਕਾਰ ਦੇ ਤਿੰਨ ਮੰਤਰੀਆਂ ਨੇ ਸ਼ੁੱਕਰਵਾਰ ਸ਼ਾਮ ਨੂੰ ਮੰਤਰੀਆਂ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਤਾਜ਼ਾ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹੁਣ ਤਿੰਨਾਂ ਮੰਤਰੀਆਂ ਦੇ ਅਸਤੀਫੇ ਸਵੀਕਾਰ ਕਰ ਲਏ ਹਨ। ਅਸਤੀਫਾ ਦੇਣ ਵਾਲੇ ਮੰਤਰੀਆਂ ਵਿੱਚ ਸਿੱਖਿਆ ਮੰਤਰੀ ਗੋਵਿੰਦ ਸਿੰਘ ਡੋਟਾਸਰਾ, ਮਾਲ ਮੰਤਰੀ ਹਰੀਸ਼ ਚੌਧਰੀ ਅਤੇ ਸਿਹਤ ਮੰਤਰੀ ਰਘੂ ਸ਼ਰਮਾ ਸ਼ਾਮਲ ਹਨ।

 

 

 

 

ਦੱਸ ਦੇਈਏ ਕਿ ਕੱਲ੍ਹ ਹੀ ਤਿੰਨਾਂ ਮੰਤਰੀਆਂ ਨੇ ਸੋਨੀਆ ਗਾਂਧੀ ਨੂੰ ਪੱਤਰ ਭੇਜ ਕੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ। ਇਨ੍ਹਾਂ ਸਾਰੇ ਮੰਤਰੀਆਂ ਨੇ ਇਕ ਵਿਅਕਤੀ ਇਕ ਅਹੁਦੇ ਦੇ ਸਿਧਾਂਤ ਕਾਰਨ ਅਸਤੀਫਾ ਦਿੱਤਾ ਹੈ।  ਖਬਰਾਂ ਅਨੁਸਾਰ ਨਵੇਂ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸ਼ਾਮ ਚਾਰ ਵਜੇ ਹੋਵੇਗਾ। ਇਸ ਦੇ ਨਾਲ ਹੀ ਰਾਜਸਥਾਨ ਦੇ ਮੁੱਖ ਮੰਤਰੀ ਨਿਵਾਸ 'ਤੇ ਅਜੇ ਮਾਕਨ ਅਤੇ ਅਸ਼ੋਕ ਗਹਿਲੋਤ ਦੀ ਬੈਠਕ ਚੱਲ ਰਹੀ ਹੈ।

 

 

ਸ਼ਾਮ ਪੰਜ ਵਜੇ ਮੀਟਿੰਗ ਬੁਲਾਈ ਗਈ
ਸੀਐਮ ਅਸ਼ੋਕ ਗਹਿਲੋਤ ਉਦੈਪੁਰ ਦੇ ਦੌਰੇ 'ਤੇ ਸਨ ਪਰ ਕਾਂਗਰਸ ਹਾਈਕਮਾਨ ਦੇ ਹੁਕਮਾਂ 'ਤੇ ਉਨ੍ਹਾਂ ਨੇ ਦੌਰਾ ਰੱਦ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਅੱਜ ਸ਼ਾਮ 5 ਵਜੇ ਆਪਣੀ ਰਿਹਾਇਸ਼ 'ਤੇ ਕੈਬਨਿਟ ਅਤੇ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਹੈ।

 

ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਉਹ ਸਾਰੇ ਮੰਤਰੀਆਂ ਤੋਂ ਅਸਤੀਫੇ ਦੀ ਮੰਗ ਕਰ ਸਕਦੇ ਹਨ। ਇਸ ਤੋਂ ਬਾਅਦ ਗਹਿਲੋਤ ਮੰਤਰੀ ਮੰਡਲ ਦਾ ਪੁਨਰਗਠਨ ਕੀਤਾ ਜਾਵੇਗਾ।