ਮਦਰ ਡੇਅਰੀ ਨੇ ਸਾਲ ਵਿੱਚ ਚੌਥੀ ਵਾਰ ਵਧਾਈਆਂ ਦੁੱਧ ਦੀਆਂ ਕੀਮਤਾਂ 

ਏਜੰਸੀ

ਖ਼ਬਰਾਂ, ਰਾਸ਼ਟਰੀ

ਭਲਕ ਤੋਂ ਇੱਕ ਰੁਪਏ ਪ੍ਰਤੀ ਲੀਟਰ ਮਹਿੰਗਾ ਮਿਲੇਗਾ ਦੁੱਧ 

Mother Dairy

ਨਵੀਂ ਦਿੱਲੀ: ਦਿੱਲੀ-ਐੱਨਸੀਆਰ 'ਚ ਰਹਿਣ ਵਾਲੇ ਲੋਕਾਂ ਨੂੰ ਮਹਿੰਗਾਈ ਦਾ ਝਟਕਾ ਲੱਗਾ ਹੈ। ਦਰਅਸਲ ਦੁੱਧ ਦੀ ਕੰਪਨੀ ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਕੰਪਨੀ ਨੇ ਫੁੱਲ ਕਰੀਮ ਵਾਲੇ ਦੁੱਧ ਦੀ ਕੀਮਤ ਵਿਚ ਇੱਕ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਟੋਕਨਾਈਜ਼ਡ ਦੁੱਧ 'ਤੇ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਹ ਨਵੀਆਂ ਕੀਮਤਾਂ 21 ਨਵੰਬਰ ਯਾਨੀ ਸੋਮਵਾਰ ਤੋਂ ਲਾਗੂ ਹੋਣਗੀਆਂ।

ਮਦਰ ਡੇਅਰੀ ਦੇ ਦੁੱਧ ਦੀਆਂ ਕੀਮਤਾਂ ਵਿੱਚ ਇਸ ਸਾਲ ਚੌਥੀ ਵਾਰ ਵਾਧਾ ਕੀਤਾ ਗਿਆ ਹੈ। ਮਦਰ ਡੇਅਰੀ ਦਿੱਲੀ-ਐਨਸੀਆਰ ਵਿੱਚ ਦੁੱਧ ਦੀ ਸਭ ਤੋਂ ਵੱਡੀ ਸਪਲਾਇਰ ਹੈ। ਕੰਪਨੀ ਦਾ ਕਹਿਣਾ ਹੈ ਕਿ ਲਾਗਤ ਵਧਣ ਕਾਰਨ ਉਸ ਨੇ ਇਹ ਵਾਧਾ ਕੀਤਾ ਹੈ। ਦਿੱਲੀ ਵਿੱਚ ਰੋਜ਼ਾਨਾ 30 ਲੱਖ ਲੀਟਰ ਤੋਂ ਵੱਧ ਦੁੱਧ ਦੀ ਖਪਤ ਹੁੰਦੀ ਹੈ।

ਦਿੱਲੀ-ਐਨਸੀਆਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੰਪਨੀ ਦੇ ਬੁਲਾਰੇ ਅਨੁਸਾਰ ਮਦਰ ਡੇਅਰੀ ਨੇ ਫੁੱਲ ਕਰੀਮ ਦੀ ਕੀਮਤ 1 ਰੁਪਏ ਵਧਾ ਦਿੱਤੀ ਹੈ। ਹੁਣ ਇਹ 64 ਰੁਪਏ ਪ੍ਰਤੀ ਲੀਟਰ ਹੈ। ਅੱਧੇ ਲੀਟਰ ਦੇ ਪੈਕ ਵਿੱਚ ਵੇਚੇ ਜਾਣ ਵਾਲੇ ਫੁੱਲ ਕਰੀਮ ਦੁੱਧ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ ਸੋਮਵਾਰ ਤੋਂ ਟੋਕਨਾਈਜ਼ਡ ਦੁੱਧ ਦੀ ਕੀਮਤ ਹੁਣ 50 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ।

ਹੁਣ ਇਹ 48 ਰੁਪਏ ਪ੍ਰਤੀ ਲੀਟਰ ਹੈ। 
ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦਾ ਕਾਰਨ ਕੱਚੇ ਦੁੱਧ ਦੀ ਖਰੀਦ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ ਦੱਸਿਆ ਹੈ। ਬੁਲਾਰੇ ਅਨੁਸਾਰ ਇਸ ਸਾਲ ਦੁੱਧ ਦੀ ਮੰਗ ਅਤੇ ਸਪਲਾਈ ਵਿੱਚ ਵੱਡਾ ਪਾੜਾ ਹੈ। ਚਾਰੇ ਦੀ ਕੀਮਤ ਵਧਣ ਕਾਰਨ ਦੁੱਧ ਦੀ ਉਪਲਬਧਤਾ ਘਟਦੀ ਜਾ ਰਹੀ ਹੈ। ਇਸ ਲਈ ਮਾਨਸੂਨ ਜ਼ਿੰਮੇਵਾਰ ਹੈ। ਤਿਉਹਾਰਾਂ ਦੇ ਮੌਸਮ 'ਚ ਦੁੱਧ ਦੀ ਮੰਗ ਅਚਾਨਕ ਵਧ ਜਾਂਦੀ ਹੈ। ਅਜਿਹੇ 'ਚ ਮੰਗ ਅਤੇ ਸਪਲਾਈ 'ਚ ਵੱਡਾ ਫਰਕ ਹੈ।