Gurpatwant Pannu News: ਐਨ.ਆਈ.ਏ. ਨੇ ਗਰਮਖ਼ਿਆਲੀ ਗੁਰਪਤਵੰਤ ਪੰਨੂ ਅਤੇ ਉਸ ਦੇ ਸੰਗਠਨ ਵਿਰੁਧ ਮਾਮਲਾ ਦਰਜ ਕੀਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Gurpatwant Pannu News: ਭਾਰਤੀ ਦੰਡਾਵਲੀ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਤਹਿਤ ਕੀਤਾ ਗਿਆ ਮਾਮਲਾ ਦਰਜ

NIA registered a case against Gurpatwant Pannu and his organization

NIA registered a case against Gurpatwant Pannu and his organizat: ਏਅਰ ਇੰਡੀਆ ਦੀਆਂ ਉਡਾਣਾਂ ਵਿਚ ਸਫਰ ਕਰਨ ਵਾਲੇ ਲੋਕਾਂ ਨੂੰ ਡਰਾਉਣ ਅਤੇ 19 ਨਵੰਬਰ ਤੋਂ ਏਅਰਲਾਈਨ ਦੀਆਂ ਉਡਾਣਾਂ ਨੂੰ ਬੰਦ ਕਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਐਲਾਨੇ ਗਏ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਐਨ.ਆਈ.ਏ. ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ। ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਕਿਹਾ ਕਿ ਇਹ ਮਾਮਲਾ ਭਾਰਤੀ ਦੰਡਾਵਲੀ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਤਹਿਤ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Bigg Boss 17: ਨੀਲ ਭੱਟ ਨੇ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਦਾ ਕੀਤਾ ਪਰਦਾਫਾਸ਼, ਵੇਖੋ ਪੂਰੀ ਖ਼ਬਰ

4 ਨਵੰਬਰ ਨੂੰ ਜਾਰੀ ਕੀਤੇ ਗਏ ਵੀਡੀਉ ਸੰਦੇਸ਼ਾਂ ’ਚ ਪੰਨੂ ਨੇ ਸਿੱਖਾਂ ਨੂੰ 19 ਨਵੰਬਰ ਅਤੇ ਉਸ ਤੋਂ ਬਾਅਦ ਏਅਰ ਇੰਡੀਆ ਦੀਆਂ ਉਡਾਣਾਂ ’ਚ ਸਫ਼ਰ ਨਾ ਕਰਨ ਲਈ ਕਿਹਾ ਸੀ। ਪੰਨੂ, ਜੋ ਕਿ ਗੈਰਕਾਨੂੰਨੀ ਸੰਗਠਨ ‘ਸਿੱਖਸ ਫਾਰ ਜਸਟਿਸ’ (ਐਸ.ਐਫ਼.ਜੇ.) ਨਾਲ ਸਬੰਧਤ ਹੈ, ਨੇ ਵੱਖ-ਵੱਖ ਸੋਸ਼ਲ ਮੀਡੀਆ ਮੰਚਾਂ ’ਤੇ ਵੀਡੀਉ ਸੰਦੇਸ਼ ਜਾਰੀ ਕੀਤੇ। ਇਸ ਤੋਂ ਬਾਅਦ ਹਾਈ ਅਲਰਟ ਜਾਰੀ ਕੀਤਾ ਗਿਆ ਅਤੇ ਕੈਨੇਡਾ, ਭਾਰਤ ਅਤੇ ਹੋਰ ਦੇਸ਼ਾਂ ਵਿਚ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿਤੀ ਹੈ, ਜਿੱਥੇ ਏਅਰ ਇੰਡੀਆ ਅਪਣੇ ਜਹਾਜ਼ਾਂ ਦਾ ਸੰਚਾਲਨ ਕਰਦੀ ਹੈ।

ਇਹ ਵੀ ਪੜ੍ਹੋ: World Cup 2023: ਵਿਸ਼ਵ ਚੈਂਪੀਅਨ ਬਣਨ ਤੋਂ ਬਾਅਦ ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਰੁਣ ਜੇਤਲੀ ਸਟੇਡੀਅਮ 'ਚ 'ਗਲੀ ਕ੍ਰਿਕਟ' ਖੇਡਦੇ ਨਜ਼ਰ ਆਏ  

ਪੰਨੂ 2019 ਤੋਂ ਐਨ.ਆਈ.ਏ. ਦੇ ਰਡਾਰ ਦੇ ਘੇਰੇ ’ਚ ਹੈ, ਜਦੋਂ ਅਤਿਵਾਦ ਵਿਰੋਧੀ ਏਜੰਸੀ ਨੇ ਸਭ ਤੋਂ ਪਹਿਲਾਂ ਉਸ ਵਿਰੁਧ ਮਾਮਲਾ ਦਰਜ ਕੀਤਾ ਸੀ। ਸਤੰਬਰ ’ਚ ਐਨ.ਆਈ.ਏ. ਨੇ ਪੰਨੂ ਦਾ ਘਰ ਅਤੇ ਪੰਜਾਬ ’ਚ ਅੰਮ੍ਰਿਤਸਰ ਅਤੇ ਚੰਡੀਗੜ੍ਹ ’ਚ ਉਸ ਦੇ ਹਿੱਸੇ ਦੀ ਜ਼ਮੀਨ ਜ਼ਬਤ ਕਰ ਲਈ ਸੀ।
ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ ਨੇ 3 ਫਰਵਰੀ, 2021 ਨੂੰ ਪੰਨੂ ਵਿਰੁਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ ਅਤੇ ਉਸ ਨੂੰ ਪਿਛਲੇ ਸਾਲ 29 ਨਵੰਬਰ ਨੂੰ ਭਗੌੜਾ ਐਲਾਨ ਦਿਤਾ ਗਿਆ ਸੀ। (ਪੀਟੀਆਈ)