ਸ਼ਰਾਬ ਘੁਟਾਲਾ ਮਾਮਲਾ: ਕੇਜਰੀਵਾਲ ਨੇ ਖੜਕਾਇਆ ਦਿੱਲੀ ਹਾਈਕੋਰਟ ਦਾ ਦਰਵਾਜ਼ਾ, ਹੇਠਲੀ ਅਦਾਲਤ ਦੇ ਫੈਸਲੇ ਨੂੰ ਦਿੱਤੀ ਚੁਣੌਤੀ
21 ਨਵੰਬਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ
Liquor scam case: Kejriwal knocks on Delhi High Court's door, challenges lower court's decision
ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਕੇਜਰੀਵਾਲ ਅਦਾਲਤ ਤੋਂ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਕਾਰਵਾਈ ਰੋਕਣ ਦੇ ਨਿਰਦੇਸ਼ਾਂ ਦੀ ਮੰਗ ਕਰ ਰਹੇ ਹਨ। ਇਸ 'ਤੇ ਭਲਕੇ ਯਾਨੀ 21 ਨਵੰਬਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ।