ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਲਗਾਤਾਰ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਆਜ਼ਾਦ ਨੂੰ ਇਸ ਮਾਰਚ ਦੀ ਆਗਿਆ ਨਹੀਂ ਦਿੱਤੀ ਸੀ।

CAA Protest

ਨਵੀਂ ਦਿੱਲੀ- ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਦਿੱਲੀ ਦੀ ਜਾਮਾ ਮਸਜਿਦ ਕੋਲ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਭੀਮ ਆਰਮੀ ਨੇ ਸ਼ੁੱਕਰਵਾਰ ਨੂੰ ਜਾਮਾ ਮਸਜਿਦ ਖ਼ਿਲਾਫ਼ ਇਸ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਦੀ ਅਗਵਾਈ ਵਿੱਚ ਨਾਗਰਿਕਤਾ ਸੋਖ ਕਾਨੂੰਨ ਖ਼ਿਲਾਫ਼ ਰੋਸ ਮਾਰਚ ਕੱਢਿਆ। ਹਾਲਾਂਕਿ, ਪੁਲਿਸ ਨੇ ਆਜ਼ਾਦ ਨੂੰ ਇਸ ਮਾਰਚ ਦੀ ਆਗਿਆ ਨਹੀਂ ਦਿੱਤੀ ਸੀ।

 

ਹੱਥਾਂ ਵਿਚ ਤਿਰੰਗਾ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਸੋਧ ਨਾਗਰਿਕਤਾ ਕਾਨੂੰਨ ਦੇ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਭੀਮ ਆਰਮੀ ਨੂੰ ਜਾਮਾ ਮਸਜਿਦ ਤੋਂ ਜੰਤਰ-ਮੰਤਰ ਤੱਕ ਸੀਏਏ ਵਿਰੁੱਧ ਰੋਸ ਮਾਰਚ ਕੱਢਣ ਦੀ ਆਗਿਆ ਨਹੀਂ ਸੀ। ਇਸ ਦੇ ਨਾਲ ਹੀ, ਦਿੱਲੀ ਮਹਿਲਾ ਕਾਂਗਰਸ ਦੀ ਪ੍ਰਧਾਨ ਸ਼ਰਮਿਸ਼ਠਾ ਮੁਖਰਜੀ ਅਤੇ ਹੋਰ ਕਾਂਗਰਸੀ ਵਰਕਰਾਂ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ਦੇ ਨੇੜੇ ਪ੍ਰਦਰਸ਼ਨ ਕਰਨ ਲਈ ਹਿਰਾਸਤ ਵਿਚ ਲਿਆ ਗਿਆ ਹੈ।

 

ਦਿੱਲੀ ਮੈਟਰੋ ਨੇ ਲਾਲ ਕਿਲ੍ਹਾ, ਚਾਵੜੀ ਬਾਜਾਰ ਅਤੇ ਜਾਮਾ ਮਸਜਿਦ ਸਟੇਸ਼ਨ ਨੂੰ ਵੀ ਬੰਦ ਕਰ ਦਿੱਤਾ ਹੈ। ਵੀਰਵਾਰ ਨੂੰ ਦੇਸ਼ ਦੇ ਕਈ ਵੱਡੇ ਸ਼ਹਿਰਾਂ ਵਿਚ ਪ੍ਰਦਰਸ਼ਨ ਹੋਇਆ। ਦੇਸ਼ ਦੇ ਕਈ ਹਿੱਸਿਆ ਵਿਚ ਧਾਰਾ 144 ਵੀ ਲੱਗੀ ਹੋਈ ਸੀ। ਵੀਰਵਾਰ ਨੂੰ ਇਹ ਪ੍ਰਦਰਸ਼ਨ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਕਾਰਨਾਟਕ ਦੇ ਕਈ ਹਿੱਸਿਆ ਵਿਚ ਕਈ ਵੱਡੇ ਪੈਮਾਨਿਆਂ ਤੇ ਵੀ ਕੀਤਾ ਗਿਆ।

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਵੀਰਵਾਰ ਨੂੰ ਹੋਈ ਹਿੰਸਾ ਤੋਂ ਬਾਅਦ ਸੂਬਾ ਸਰਕਾਰ ਨੇ ਸ਼ਨੀਵਾਰ ਦੁਪਹਿਰ ਤੱਕ ਰਾਜਧਾਨੀ ਵਿੱਚ ਮੋਬਾਇਲ ਇੰਟਰਨੈਟ ਅਤੇ ਐਸ ਐਮ ਐਸ ਸੇਵਾਵਾਂ ਬੰਦ ਕਰ ਦਿੱਤੀਆਂ। ਵੀਰਵਾਰ ਨੂੰ ਹੋਏ ਹਿੰਸਕ ਪ੍ਰਦਰਸ਼ਨਾਂ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ 

 

ਉੱਤਰ ਪ੍ਰਦੇਸ਼ ਦੇ ਸੰਭਲ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਹੋਏ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਵੀਰਵਾਰ ਨੂੰ ਹੋਈ ਹਿੰਸਾ ਨੂੰ ਲੈ ਕੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਸ਼ਫੀਕੁਰਰਹਿਮਾਨ ਬਰਕ ਅਤੇ ਨੇਤਾ ਫਿਰੋਜ਼ ਖਾਨ ਸਮੇਤ 17 ਲੋਕਾਂ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ 2 ਮੁਕੱਦਮੇ ਦਰਜ ਕੀਤੇ ਗਏ ਹਨ। ਇਸ 'ਚ ਇਕ ਮਾਮਲਾ ਚੌਧਰੀ ਸਰਾਏ ਪੁਲਸ ਚੌਕੀ 'ਤੇ ਪਥਰਾਅ ਅਤੇ ਭੰਨ-ਤੋੜ ਦਾ ਹੈ। ਇਸ 'ਚ ਐੱਸ.ਪੀ. ਸਮੇਤ 17 ਲੋਕ ਨਾਮਜ਼ਦ ਹਨ, ਜਦਕਿ ਸੈਂਕੜੇ ਅਣਪਛਾਤੇ ਹਨ। ਉੱਥੇ ਹੀ ਦੂਜੇ ਮਾਮਲੇ 'ਚ ਰੋਡਵੇਜ਼ ਬੱਸਾਂ 'ਚ ਭੰਨ-ਤੋੜ ਅਤੇ ਅਗਨੀਕਾਂਡ ਦੀ ਕਾਰਵਾਈ ਦਰਜ ਕੀਤੀ ਗਈ ਹੈ। ਇਸ 'ਚ ਸੈਂਕੜੇ ਅਣਪਛਾਤੇ ਦੱਸੇ ਗਏ ਹਨ। ਜਾਣਕਾਰੀ ਅਨੁਸਾਰ ਹੁਣ ਤੱਕ ਇਸ ਸੰਬੰਧ 'ਚ 30 ਲੋਕਾਂ ਦੀ ਗ੍ਰਿਫਤਾਰੀ ਹਈ ਹੈ। ਪੁਲਸ ਅਨੁਸਾਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਟੀਮਾਂ ਲਗਾਤਾਰ ਦਬਿਸ਼ ਦੇ ਰਹੀਆਂ ਹਨ।

ਪੁਲਸ ਅਨੁਸਾਰ ਸੰਭਲ 'ਚ ਜ਼ਿਲਾ ਸੰਘਰਸ਼ ਕਮੇਟੀ ਦੇ ਪ੍ਰਧਾਨ ਡਾਕਟਰ ਨਾਜਿਮ ਦੇ ਬੁਲਾਵੇ 'ਤੇ ਥਾਣਾ ਕੋਤਵਾਲੀ ਖੇਤਰ 'ਚ ਚੌਧਰੀ ਸਰਾਏ 'ਚ 1500 ਤੋਂ 2000 ਸਮਰਥਕਾਂ ਵਲੋਂ ਮੰਗ ਪੱਤਰ ਦੇਣ ਤੋਂ ਬਾਅਦ ਵਾਪਸ ਆਉਂਦੇ ਸਮੇਂ ਕਿ ਬੱਸ 'ਚ ਅੱਗ ਲਗਾ ਦਿੱਤੀ ਗਈ ਸੀ। ਨਾਲ ਹੀ 2 ਬੱਸਾਂ 'ਤੇ ਪਥਰਾਅ ਕੀਤਾ ਗਿਆ, ਜਿਸ ਨਾਲ ਬੱਸਾਂ ਦੇ ਸ਼ੀਸ਼ੇ ਟੁੱਟਣ ਨਾਲ 4 ਲੋਕ ਮਾਮੂਲੀ ਰੂਪ ਨਾਲ ਜ਼ਖਮੀ ਹੋਏ ਸਨ।