ਨਾਗਰਿਕਤਾ ਸੋਧ ਕਾਨੂੰਨ ਬਾਰੇ ਕੇਂਦਰ ਤੋਂ ਆਈ ਅਹਿਮ ਖ਼ਬਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਰਕਾਰ ਨਾਗਰਿਕਤਾ ਕਾਨੂੰਨ 'ਤੇ ਸੁਝਾਅ ਸੁਣਨ ਲਈ ਤਿਆਰ

file photo

ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਚੱਲ ਰਹੇ ਘਮਾਸਾਨ ਦਰਮਿਆਨ ਕੇਂਦਰ ਸਰਕਾਰ ਨੇ ਕਾਨੂੰਨ 'ਤੇ ਮਿਲਣ ਵਾਲੇ ਸੁਝਾਵਾਂ 'ਤੇ ਵਿਚਾਰ ਕਰਨ ਦਾ ਸੰਕੇਤ ਦਿਤਾ ਹੈ। ਸਰਕਾਰ ਦੇ ਇਕ ਉਚ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦਸਿਆ ਕਿ ਜੇਕਰ ਪ੍ਰਦਰਸ਼ਨਕਾਰੀਆਂ ਕੋਲ ਸੋਧੇ ਹੋਏ ਸਿਟੀਜਨਸਿਪ ਐਕਟ (ਸੀਏਏ) ਦੇ ਵਿਰੁਧ ਕੋਈ ਸੁਝਾਅ ਹੈ ਤਾਂ ਸਰਕਾਰ ਇਹ ਸੁਣਨ ਲਈ ਤਿਆਰ ਹੈ।

ਕੇਂਦਰ ਸਰਕਾਰ ਦੀ ਇਹ ਪੇਸ਼ਕਸ਼ ਇਸ ਕਾਨੂੰਨ ਵਿਰੁਧ ਹੋ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਆਈ ਹੈ।

ਅਧਿਕਾਰੀ ਨੇ ਕਿਹਾ ਕਿ ਜੇਕਰ ਨਾਗਰਿਕਤਾ ਸੋਧ ਕਾਨੂੰਨ ਬਾਰੇ ਕੋਈ ਸੁਝਾਅ ਹੈ ਤਾਂ ਅਸੀਂ ਇਸ ਨੂੰ ਕਿਸੇ ਦੁਆਰਾ ਵੀ ਸੁਣਨ ਲਈ ਤਿਆਰ ਹਾਂ। ਅਸੀਂ ਵੱਖ ਵੱਖ ਤਰੀਕਿਆਂ ਨਾਲ ਨਾਗਰਿਕਤਾ ਸੋਧ ਕਾਨੂੰਨ ਬਾਰੇ ਲੋਕਾਂ ਦੇ ਭਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਯਤਨਸ਼ੀਲ ਹਾਂ।