ਦਿੱਲੀ-NCR  'ਚ ਧੁੰਦ ਦਾ ਕਹਿਰ, ਕਈ ਉਡਾਣਾਂ ਪ੍ਰਭਾਵਿਤ 

ਏਜੰਸੀ

ਖ਼ਬਰਾਂ, ਰਾਸ਼ਟਰੀ

ਏਅਰਪੋਰਟ ਅਥਾਰਿਟੀ ਨੇ ਯਾਤਰੀਆਂ ਤੋਂ ਆਪਣੀਆਂ ਫਲਾਈਟਾਂ ਬਾਰੇ ਅਪਡੇਟ ਲੈਣ ਦੀ ਸਲਾਹ ਦਿੱਤੀ ਹੈ।

Dense Fog In Delhi Zero Visibility In Palam Impact On Flights

ਨਵੀਂ ਦਿੱਲੀ—ਦਿੱਲੀ-ਐੱਨ.ਸੀ.ਆਰ ਸਮੇਤ ਪੂਰੇ ਉਤਰੀ ਭਾਰਤ 'ਚ ਠੰਡ ਦਾ ਕਹਿਰ ਜਾਰੀ ਹੈ। ਸੰਘਣੀ ਧੁੰਦ ਕਾਰਨ ਦਿੱਲੀ ਦੇ ਪਾਲਮ 'ਚ ਤੜਕਸਵੇਰ 7 ਵਜੇ ਕੋਹਰੇ ਕਾਰਨ ਵਿਜ਼ੀਬਿਲਟੀ ਜ਼ੀਰੋ ਦਰਜ ਕੀਤੀ ਗਈ ਹੈ। ਖਰਾਬ ਮੌਸਮ ਕਾਰਨ ਇੰਦਰਾ ਗਾਂਧੀ ਅੰਤਰਰਾਸ਼ਟਰੀ ਦਿੱਲੀ ਹਵਾਈ ਅੱਡੇ 'ਤੇ ਕਈ ਉਡਾਣਾਂ ਪ੍ਰਭਾਵਿਤ ਹੋਈਆ, ਟੇਕ ਆਫ ਅਤੇ ਲੈਂਡਿੰਗ ਜਾਰੀ ਹੈ।

 

ਏਅਰਪੋਰਟ ਅਥਾਰਿਟੀ ਨੇ ਯਾਤਰੀਆਂ ਤੋਂ ਆਪਣੀਆਂ ਫਲਾਈਟਾਂ ਬਾਰੇ ਅਪਡੇਟ ਲੈਣ ਦੀ ਸਲਾਹ ਦਿੱਤੀ ਹੈ। ਲਗਾਤਾਰ ਤਾਪਮਾਨ ਘੱਟਣ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਤੋਂ ਇਲਾਵਾ ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ , ਪੱਛਮੀ ਉਤਰ ਪ੍ਰਦੇਸ਼ਾਂ 'ਚ ਸੰਘਣੀ ਧੁੰਦ ਹੈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ , ਉਤਰਾਂਖੰਡ ਅਤੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ 'ਚ ਬਰਫ਼ਬਾਰੀ ਹੋ ਰਹੀ ਹੈ।

 

ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਦਿੱਲੀ 'ਚ ਕੜਾਕੇ ਦੀ ਠੰਡ ਪੈ ਰਹੀ ਹੈ। ਰਾਸ਼ਟਰੀ ਰਾਜਧਾਨੀ 'ਚ ਬੁੱਧਵਾਰ ਨੂੰ ਮੌਸਮ ਦੀ ਸਭ ਤੋਂ ਸਰਦ ਸਵੇਰ ਰਹੀ। ਮੌਸਮ ਵਿਭਾਗ ਮੁਤਾਬਕ ਦਿੱਲੀ ਦਾ ਤਾਪਮਾਨ ਬੁੱਧਵਾਰ ਸਵੇਰੇ ਸੱਤ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੱਸ ਦਈਏ ਕਿ ਪਹਾੜਾਂ ਤੇ ਹੋ ਰਹੀ ਬਰਫ਼ਬਾਰੀ ਦੇ ਚਲਦੇ ਮੈਦਾਨੀ ਏਰੀਏ ਵਿਚ ਸੀਤ ਲਹਿਰ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ।

 

ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾ ਸਕਦੇ ਹੋ ਕਿ ਮੰਗਲਵਾਰ ਨੂੰ ਤਾਪਮਾਨ ਨੇ 45 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਮੰਗਲਵਾਰ ਨੂੰ ਲੁਧਿਆਣਾ ਸ਼ਹਿਰ ਦਾ ਤਾਪਮਾਨ 14.2 ਡਿਗਰੀ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸਾਲ 1974 ਵਿਚ ਇੰਨਾ ਘਟ ਤਾਪਮਾਨ ਰਿਕਾਰਡ ਦਰਜ ਕੀਤਾ ਗਿਆ ਸੀ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਮਾਹਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਸ਼ੀਤ ਲਹਿਰ ਦਾ ਪ੍ਰਕੋਪ ਇਸ ਤਰ੍ਹਾਂ ਹੀ ਜਾਰੀ ਰਹੇਗਾ। ਇਸ ਨਾਲ ਨਿਊਨਤਮ ਅਤੇ ਵਧ ਤਾਪਮਾਨ ਵਿਚ ਇਸ ਤਰ੍ਹਾਂ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।