ਕਿਸਾਨੀ ਧਰਨੇ 'ਚ ਜਾਨ ਗਵਾ ਚੁੱਕੇ ਕਿਸਾਨਾਂ ਲਈ ਕਿਸਾਨ ਜਥੇਬੰਦੀਆਂ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ਼ਹੀਦ ਕਿਸਾਨਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ

Farmer protest

ਨਵੀਂ ਦਿੱਲੀ : ਕਿਸਾਨੀ ਅੰਦੋਲਨ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ, ਅੱਤ ਦੀ ਠੰਢ ਵਿੱਚ ਕਿਸਾਨ ਉਸੇ ਤਰ੍ਹਾਂ ਹੀ ਬਾਰਡਰਾਂ ਉੱਤੇ ਡਟੇ ਹੋਏ ਹਨ, ਹੁਣ ਤੱਕ ਕਈ ਕਿਸਾਨਾਂ ਦੀ  ਕਿਲਾਨਾਂ ਦੀ ਜਾਨ ਜਾ ਚੁੱਕੀ ਹੈ । ਹੁਣ ਉਨ੍ਹਾਂ ਤਮਾਮ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ  ਫ਼ੈਸਲਾ ਕੀਤਾ ਗਿਆ ਹੈ । ਅੱਜ ਗਿਆਰਾਂ ਵਜੇ ਤੋਂ ਲੈ ਕੇ ਇੱਕ ਵਜੇ ਤਕ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗਈਆਂ । 

ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਹੋਏ ਸ਼ਹੀਦਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਇਹ ਸੰਘਰਸ਼ ਇਕ ਨਾ ਇਕ ਦਿਨ ਜਿੱਤਿਆ ਜਾਵੇਗਾ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਨੂੰ  ਰੱਦ ਕਰਕੇ ਹੀ ਲੋਕ ਆਪਣੇ ਘਰਾਂ ਨੂੰ ਵਾਪਸ ਮੁੜਨਗੇ।

Related Stories