ਦਿੱਲੀ ਵਿਚ ਕੋਰੋਨਾਵਾਇਰਸ ਦੇ ਮਾਮਲਿਆਂ ਵਿਚ ਆਈ ਗਿਰਾਵਟ - ਕੇਜਰੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਦਿੱਲੀ ਵਿੱਚ ਕੋਵਿਡ -19 ਦੇ 1,133 ਨਵੇਂ ਕੇਸ ਸਾਹਮਣੇ ਆਏ ਹਨ,ਲਾਗ ਦੀ ਦਰ 1.3 ਪ੍ਰਤੀਸ਼ਤ ਰਹਿ ਗਈ ਹੈ।

CM Kejariwal

ਨਵੀਂ ਦਿੱਲੀ: ਪਿਛਲੇ ਕੁਝ ਸਮੇਂ ਤੋਂ ਦਿੱਲੀ ਵਿਚ ਕੋਰੋਨਾਵਾਇਰਸ ਦੇ ਮਾਮਲਿਆਂ ਵਿਚ ਗਿਰਾਵਟ ਆ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਨੂੰ ਦਿੱਲੀ ਵਿੱਚ ਕੰਟਰੋਲ ਕੀਤਾ ਗਿਆ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਵਿੱਚ ਕੋਵਿਡ -19 ਦੇ 1,133 ਨਵੇਂ ਕੇਸ ਸਾਹਮਣੇ ਆਏ ਹਨ,ਲਾਗ ਦੀ ਦਰ 1.3 ਪ੍ਰਤੀਸ਼ਤ ਰਹਿ ਗਈ ਹੈ। ਅਜਿਹਾ ਲਗਦਾ ਹੈ ਕਿ ਅਸੀਂ ਮਿਲ ਕੇ ਦਿੱਲੀ ਵਿਚ ਕੋਵਿਡ -19 ਦੀ ਤੀਜੀ ਲਹਿਰ ਨੂੰ ਪਛਾੜ ਲਿਆ ਹੈ। ਦਿੱਲੀ ਐਕਟਿਵ ਕੇਸ 12,000 ਦੇ ਕਰੀਬ ਆ ਗਏ ਹਨ।