ਕੁੰਡਲੀ ਬਾਰਡਰ ਤੋਂ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਲਲਕਾਰਿਆ, ਕਿਹਾ ਅਸੀਂ ਜੰਗ ਜਿੱਤਣ ਆਏ ਹਾਂ
ਕਿਹਾ ਕਿ ਮੋਦੀ ਸਰਕਾਰ ਜੁਮਲਿਆਂ ਦੀ ਸਰਕਾਰ ਹੈ, ਹੁਣ ਕਿਸਾਨ ਸਰਕਾਰ ਦੇ ਜੁਮਲੇਬਾਜ਼ੀਆਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ
Narinder modi
ਨਵੀਂ ਦਿੱਲੀ, ਚਰਨਜੀਤ ਸਿੰਘ ਸੁਰਖ਼ਾਬ : ਕੁੰਡਲੀ ਬਾਰਡਰ ‘ਤੇ ਮੌਜੂਦ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਅਸੀਂ ਇੱਥੇ ਜੰਗ ਜਿੱਤਣ ਆਏ ਹਾਂ ਅਤੇ ਕਾਨੂੰਨ ਰੱਦ ਕਰਾ ਕੇ ਵਾਪਸ ਮੁੜਾਂਗੇ । ਇਸ ਮੌਕੇ ਕਿਸਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਜੁਮਲਿਆਂ ਦੀ ਸਰਕਾਰ ਹੈ, ਹੁਣ ਕਿਸਾਨ ਸਰਕਾਰ ਦੇ ਜੁਮਲੇਬਾਜ਼ੀਆਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ ਅਤੇ ਸਰਕਾਰ ਦੀਆਂ ਇਨ੍ਹਾਂ ਜੁਮਲੇਬਾਜ਼ੀਆਂ ਦੇ ਵਿਚ ਕਿਸਾਨ ਆਉਣ ਵਾਲੇ ਨਹੀਂ ।