ਕਿਸਾਨ ਅੰਦੋਲਨ: ਪਿੰਡਾਂ 'ਚ ਸ਼ਹੀਦ ਹੋਏ ਕਿਸਾਨਾਂ ਲਈ ਆਯੋਜਿਤ ਹੋਣਗੇ ਸ਼ਰਧਾਂਜਲੀ ਪ੍ਰੋਗਰਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਹ ਸਰਕਾਰ ਵਲੋਂ ਜਾਰੀ ਕੀਤੀ ਗਈ ਈ-ਬੁਕਲੈਟ ਨੂੰ ਖੇਤੀ ਸੁਧਾਰਾਂ ਦੀ ਰੂਪ ਰੇਖਾ ਦੇ ਰੂਪ ਵਿੱਚ ਪੜ੍ਹਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਉਪਲਬਧ ਕਰਾਉਣ।

farmer

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਧਰਨਾ ਅੱਜ 25 ਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ। ਕੜਾਕੇ ਦੀ ਠੰਡ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਪ੍ਰਦਰਸ਼ਨ ਕਰ ਰਹੇ ਹਨ। ਅੰਦੋਲਨ ਦੌਰਾਨ ਹੁਣ ਤੱਕ ਸ਼ਹੀਦ ਹੋਏ ਕਿਸਾਨਾਂ ਨੂੰ ਕਿਸਾਨ ਜਥੇਬੰਦੀਆਂ ਨੇ ਸ਼ਹੀਦਾਂ ਦਾ ਦਰਜਾ ਦਿੱਤਾ ਹੈ। ਅੰਦੋਲਨ ਦੌਰਾਨ ਜਾਨ ਗੁਆਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ, ਹੁਣ ਦਿੱਲੀ ਦੀਆਂ ਸਰਹੱਦਾਂ ਸਮੇਤ ਪੂਰੇ ਪੰਜਾਬ ਵਿੱਚ ਸ਼ਰਧਾਂਜਲੀਆਂ ਸਭਾਵਾਂ ਦਾ ਆਯੋਜਨ ਕੀਤਾ ਜਾਵੇਗਾ। 

ਇਸ ਦੌਰਾਨ ਸਾਰੀਆਂ ਕਿਸਾਨ ਜਥੇਬੰਦੀਆਂ ਦੇ ਅਧਿਕਾਰੀ ਅੱਜ ਆਪਣੇ ਆਪਣੇ ਪਿੰਡਾਂ ਵਿੱਚ ਸ਼ਰਧਾਂਜਲੀਆਂ ਦੇ ਪ੍ਰੋਗਰਾਮ ਆਯੋਜਿਤ ਕਰਨਗੇ। ਸਮੂਹ ਕਿਸਾਨ ਸੰਗਠਨਾਂ, ਗ੍ਰਾਮ ਪੰਚਾਇਤ, ਨੰਬਰਦਾਰ ਅਤੇ ਮੈਂਬਰਾਂ ਤੋਂ ਇਲਾਵਾ ਸਮਾਜਿਕ ਸੰਸਥਾਵਾਂ ਦੀ ਵੀ ਵਿਸ਼ੇਸ਼ ਭਾਗੀਦਾਰੀ ਹੋਵੇਗੀ। ਸ਼ਰਧਾਂਜਲੀ ਸਭਾ ਸਵੇਰੇ 11 ਵਜੇ ਸ਼ੁਰੂ ਹੋਵੇਗੀ।

ਇਸ ਵਿਚਕਾਰ ਦੇਸ਼ ਦੇ ਪ੍ਰਧਾਨ  ਮੰਤਰੀ ਨਰਿੰਦਰ ਮੋਦੀ ਨੇ  ਬੀਤੇ ਦਿਨੀ ਲੋਕਾਂ ਨੂੰ ਅਪੀਲ ਕੀਤੀ " ਉਹ ਸਰਕਾਰ ਵਲੋਂ ਜਾਰੀ ਕੀਤੀ ਗਈ ਈ-ਬੁਕਲੈਟ ਨੂੰ ਖੇਤੀ ਸੁਧਾਰਾਂ ਦੀ ਰੂਪ ਰੇਖਾ ਦੇ ਰੂਪ ਵਿੱਚ ਪੜ੍ਹਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਉਪਲਬਧ ਕਰਾਉਣ। ਸਰਕਾਰ ਨੇ ਇੰਗਲਿਸ਼ ਅਤੇ ਹਿੰਦੀ ਵਿੱਚ ਇੱਕ ਈ-ਬੁਕਲੈਟ ਜਾਰੀ ਕੀਤੀ ਹੈ ਜੋ ਸਤੰਬਰ ਵਿੱਚ ਲਾਗੂ ਕੀਤੇ ਸੁਧਾਰਾਂ ਦਾ ਲਾਭ ਲੈਣ ਵਾਲੇ ਕਿਸਾਨਾਂ ਦੀ ਸਫਲਤਾ ਨੂੰ ਦਰਸਾਉਂਦੀ ਹੈ।