ਆੜਤੀਆਂ-ਕਾਰੋਬਾਰੀਆਂ ਨੂੰ ਡਰਾਓੁਣ ਦਾ ਯਤਨ ਕਰਨ ਤੋ ਬਾਜ ਆਵੇ ਮੋਦੀ ਸਰਕਾਰ: ਅਮਨ ਅਰੋੜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੁਚਲਣ ਦਾ ਇਰਾਦਾ ਛੱਡ ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰ

Aman arora

ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸੂਬੇ ਦੇ ਆੜਤੀਆਂ ਅਤੇ ਵਾਪਰੀਆਂ-ਕਾਰੋਬਾਰੀਆਂ ‘ਤੇ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾ ਰਹੀ ਅਚਾਨਕ ਛਾਪੇਮਾਰੀ ਅਤੇ ਕਿਸਾਨਾਂ ਨੂੰ ਐਫਸੀਆਰ ਤਹਿਤ ਭੇਜੇ ਜਾ ਰਹੇ ਨੋਟਿਸਾਂ ਨੂੰ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਕਾਰਵਾਈ ਦੱਸਿਆ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਸਖਤ ਨਿੰਦਿਆ ਕੀਤੀ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਆੜਤੀਆਂ ਐਸੋਸੀਏਸ਼ਨ ਵੱਲੋਂ ਕਿਸਾਨ ਅੰਦੋਲਨ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਪਰ ਹੁਣ ਆੜਤੀਆਂ ਦੀ ਆਵਾਜ਼ ਦਬਾਉਣ ਲਈ ਪੰਜਾਬ ਭਰ ਵਿਚ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

 

ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਇੱਧਰ-ਓਧਰ ਹੱਥ ਜੋੜਨ ਦੀ ਬਜਾਏ ਅੰਦੋਲਨਕਾਰੀ ਕਿਸਾਨਾਂ ਨਾਲ ਗੱਲ ਕਰਨ ਅਤੇ ਉਨਾਂ ਦੀਆਂ ਮੰਗਾਂ ਮੰਨਕੇ ਤਿੰਨੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਅਤੇ ਸਾਰੀਆਂ ਫਸਲਾਂ ਦੀ ਐਮਐਸਪੀ ਉੱਤੇ ਖਰੀਦ ਨੂੰ ਕਾਨੂੰਨੀ ਗਾਰੰਟੀ ਦੇਣ।