ਦਿੱਲੀ ਵਿਚ ਕਿਸਾਨ ਨਹੀਂ ਖਾਲਿਸਤਾਨ ਅਤੇ ਪਾਕਿਸਤਾਨ ਜਿੰਦਾਬਾਦ ਵਾਲੇ ਬੈਠੇ ਹਨ-ਭਾਜਪਾ ਵਿਧਾਇਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੈਥਲ ਤੋਂ ਭਾਜਪਾ ਵਿਧਾਇਕ ਲੀਲਾਰਾਮ ਇਸ ਤੋਂ ਪਹਿਲਾਂ ਵੀ ਵਿਵਾਦਪੂਰਨ ਭਾਸ਼ਣ ਨੂੰ ਲੈ ਕੇ ਚਰਚਾ ਵਿੱਚ ਰਹੇ ਹਨ।

BJP Leader leela ram

ਨਵੀਂ ਦਿੱਲੀ: ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਸਰਹੱਦ ‘ਤੇ ਅੰਦੋਲਨ ਕਰ ਰਹੇ ਹਨ। ਸਰਕਾਰ ਨੂੰ ਕਿਸਾਨਾਂ ਨੂੰ ਯਕੀਨ ਦਿਵਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਅਸਫਲ ਸਾਬਤ ਹੋਈਆਂ। ਇਸ ਦੌਰਾਨ ਭਾਜਪਾ ਵਿਧਾਇਕ ਲੀਲਾ ਰਾਮ ਦੇ ਆਪਣੇ ਬਿਆਨ ਨੂੰ ਲੈ ਕੇ ਹਰਿਆਣਾ ਦੇ ਕੈਥਲ ਤੋਂ ਭਾਜਪਾ ਵਿਧਾਇਕ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਦਿੱਲੀ ਸਰਹੱਦ 'ਤੇ ਵਿਰੋਧ ਪ੍ਰਦਰਸ਼ਨਾਂ ਬਾਰੇ ਭਾਜਪਾ ਵਿਧਾਇਕ ਨੇ ਕਿਹਾ "ਦਿੱਲੀ ਵਿੱਚ ਕੋਈ ਕਿਸਾਨ ਨਹੀਂ ਹਨ ... ਖਾਲਿਸਤਾਨ ਅਤੇ ਪਾਕਿਸਤਾਨ ਜ਼ਿੰਦਾਬਾਦ ਵਾਲੇ ਲੋਕ ਬੈਠੇ ਹਨ,ਜਿਨ੍ਹਾਂ ਨੇ ਇੰਦਰਾ ਗਾਂਧੀ ਨੂੰ ਠੋਕਿਆ ਹੈ,ਮੋਦੀ ਨੂੰ ਠੋਕ ਦੇਣਗੇ।"

Related Stories