ਸਵੇਰੇ-ਸਵੇਰੇ ਗੁਰਦੁਆਰਾ ਰਕਾਬਗੰਜ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ
ਗੁਰੂ ਤੇਗ ਬਹਾਦਰ ਜੀ ਨੂੰ ਭੇਟ ਕੀਤੀ ਸ਼ਰਧਾਂਜਲੀ
PM MODI
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਪਹੁੰਚੇ। ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਦਿੱਤੀ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯਾਤਰਾ ਦਾ ਅਚਾਨਕ ਫੈਸਲਾ ਬਣ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਗੁਰਦੁਆਰਾ ਰਕਾਬਗੰਜ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਦੱਸ ਦੇਈਏ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਇਥੇ ਪਹੁੰਚੇ ਸਨ ਤਾਂ ਨਾ ਤਾਂ ਕੋਈ ਵਿਸ਼ੇਸ਼ ਪੁਲਿਸ ਪ੍ਰਬੰਧ ਸੀ ਅਤੇ ਨਾ ਹੀ ਕੋਈ ਟ੍ਰੈਫਿਕ ਡਾਇਵਰਸ਼ਨ ਕੀਤਾ ਗਿਆ ਸੀ।