Deadlock ਨੂੰ ਖਤਮ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਤਿਆਰ ਹੈ ਸਰਕਾਰ-ਅਮਿਤ ਸ਼ਾਹ
ਸਰਕਾਰ ਸੁਪਰੀਮ ਕੋਰਟ ਦੇ ਸਟੈਂਡ ਦੇ ਅਨੁਸਾਰ ਇਕ ਕਮੇਟੀ ਗਠਿਤ ਕਰਨ ਦੀ ਵੀ ਤਿਆਰੀ ਕਰ ਰਹੀ ਹੈ।
tomer
ਨਵੀਂ ਦਿੱਲੀ : ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇਕ ਜਾਂ ਦੋ ਦਿਨਾਂ ਵਿਚ ਅੰਦੋਲਨਕਾਰੀ ਕਿਸਾਨ ਜੱਥੇਬੰਦੀਆਂ ਨਾਲ ਮੁਲਾਕਾਤ ਕਰਨਗੇ। ਗੱਲਬਾਤ ਲਈ ਦਰਵਾਜ਼ੇ ਖੁੱਲੇ ਰੱਖਣ ਤੋਂ ਇਲਾਵਾ ਸਰਕਾਰ ਸੁਪਰੀਮ ਕੋਰਟ ਦੇ ਸਟੈਂਡ ਦੇ ਅਨੁਸਾਰ ਇਕ ਕਮੇਟੀ ਗਠਿਤ ਕਰਨ ਦੀ ਵੀ ਤਿਆਰੀ ਕਰ ਰਹੀ ਹੈ। ਕਮੇਟੀ ਲਈ ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਦੇਰੀ ਸਿਰਫ ਇਸ ਲਈ ਹੋ ਰਹੀ ਹੈ ਕਿਉਂਕਿ ਪਿਛਲੀ ਸੁਣਵਾਈ ਵਿੱਚ ਕੋਈ ਵੀ ਕਿਸਾਨ ਜੱਥੇਬੰਦੀਆਂ ਵੱਲੋਂ ਨਹੀਂ ਆਇਆ ਸੀ। ਸੰਸਥਾਵਾਂ ਨੇ ਕਮੇਟੀ ਮੈਂਬਰਾਂ ਲਈ ਨਾਮ ਨਹੀਂ ਦਿੱਤੇ ਹਨ।