ਅੰਦੋਲਨ ਦੀ ਸਫਲਤਾ ਸਾਡੇ ਲੋਕਤੰਤਰ ਅਤੇ ਸੰਵਿਧਾਨ ਦੀ ਜਿੱਤ - ਨਵਜੋਤ ਸਿੰਘ ਸਿੱਧੂ
ਕਿਹਾ ਦੇਸ਼ ਦੇ ਕਿਸਾਨ 90 ਫੀਸਦੀ ਭਾਰਤ ਦੇ ਲੋਕਾਂ ਦੀ ਲੜਾਈ ਲੜ ਰਹੇ ਹਨ।
Navjot singh sidhu
ਨਵੀਂ ਦਿੱਲੀ : ਦੇਸ਼ ਦੇ ਕਿਸਾਨ 90 ਫੀਸਦੀ ਭਾਰਤ ਦੇ ਲੋਕਾਂ ਦੀ ਲੜਾਈ ਲੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਵਜੋਤ ਸਿੰਘ ਸਿੱਧੂ ਨੇ ਟਵਿੱਟਰ ‘ਤੇ ਪਾਈ ਵੀਡੀਓ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਕਿਸਾਨ ਪੂਰੇ ਦੇਸ਼ ਦੇ ਨੱਬੇ ਫ਼ੀਸਦੀ ਲੋਕਾਂ ਦੀ ਲੜਾਈ ਲੜ ਰਹੇ ਹਨ ਜਿਸ ਵਿਚ ਮਜ਼ਦੂਰ, ਛੋਟੇ ਵਪਾਰੀ, ਦੁਕਾਨਦਾਰ ਅਤੇ ਹੋਰ ਗਰੀਬ ਵਰਗਾਂ ਦੇ ਲੋਕਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਛੋਟੀ ਲੜਾਈ ਨਹੀਂ, ਇਹ ਇੱਕ ਸਮਾਜਿਕ ਲਹਿਰ ਬਣ ਚੁੱਕੀ ਹੈ ਜਿਸ ਰਾਜਨੀਤਕ ਪਾਰਟੀਆਂ ਲਾਹਾ ਨਹੀਂ ਲੈ ਸਕਦੀਆਂ।