ਵੋਟਰ ਆਈਡੀ ਨੂੰ ਆਧਾਰ ਕਾਰਡ ਨਾਲ ਜੋੜਨ ਵਾਲਾ ਚੋਣ ਕਾਨੂੰਨ ਸੋਧ ਬਿੱਲ ਲੋਕ ਸਭਾ ਵਿਚ ਪਾਸ

ਏਜੰਸੀ

ਖ਼ਬਰਾਂ, ਰਾਸ਼ਟਰੀ

ਲੋਕ ਸਭਾ ਨੇ ਚੋਣ ਸੁਧਾਰ ਸੋਧ ਬਿੱਲ 2021 ਪਾਸ ਕਰ ਦਿੱਤਾ ਹੈ। ਇਸ ਬਿੱਲ ਦੇ ਤਹਿਤ ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦਾ ਪ੍ਰਸਤਾਵ ਹੈ।

Election Laws (Amendment) Bill, 2021 passed in Lok Sabha

ਨਵੀਂ ਦਿੱਲੀ: ਲੋਕ ਸਭਾ ਨੇ ਚੋਣ ਸੁਧਾਰ ਸੋਧ ਬਿੱਲ 2021 ਪਾਸ ਕਰ ਦਿੱਤਾ ਹੈ। ਇਸ ਬਿੱਲ ਦੇ ਤਹਿਤ ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦਾ ਪ੍ਰਸਤਾਵ ਹੈ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਲੋਕ ਸਭਾ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਗਈ। ਸੋਮਵਾਰ ਨੂੰ ਜਿਵੇਂ ਹੀ ਸਰਕਾਰ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ ਤਾਂ ਵਿਰੋਧੀ ਪਾਰਟੀਆਂ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ।

ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਆਧਾਰ ਨਾਗਰਿਕਤਾ ਦਾ ਨਹੀਂ, ਨਿਵਾਸ ਦਾ ਸਬੂਤ ਹੈ। ਜਦਕਿ ਅਸਦੁਦੀਨ ਓਵੈਸੀ ਨੇ ਇਸ ਨੂੰ ਨਿੱਜਤਾ ਦੀ ਉਲੰਘਣਾ ਦੱਸਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਵੋਟ ਪਾਉਣਾ ਇਕ ਸੰਵਿਧਾਨਕ ਅਧਿਕਾਰ ਹੈ ਅਤੇ ਆਧਾਰ ਨੂੰ ਵੋਟਰ ਆਈਡੀ ਨਾਲ ਜੋੜਨਾ ਗਲਤ ਹੈ।

ਬਿੱਲ ਦਾ ਵਿਰੋਧ ਕਰਦੇ ਹੋਏ ਤ੍ਰਿਣਮੂਲ ਕਾਂਗਰਸ ਦੇ ਨੇਤਾ ਸੌਗਾਤਾ ਰਾਏ ਨੇ ਕਿਹਾ ਕਿ ਸਰਕਾਰ ਦੁਆਰਾ ਸਾਰੇ ਨਾਗਰਿਕਾਂ ਨੂੰ ਆਧਾਰ ਕਾਰਡ ਜਾਰੀ ਕੀਤਾ ਜਾਂਦਾ ਹੈ। ਕੇਂਦਰ ਸਰਕਾਰ ਚੋਣ ਪ੍ਰਕਿਰਿਆ ਵਿਚ ਦਖਲ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।

ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਵਿਰੋਧੀ ਧਿਰ ਦੇ ਇਤਰਾਜ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਸਰਕਾਰ ਜਾਅਲੀ ਵੋਟਿੰਗ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਵਿਰੋਧੀ ਧਿਰ ਨੂੰ ਇਸ ਮੁੱਦੇ 'ਤੇ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਕੇਂਦਰੀ ਮੰਤਰੀ ਮੰਡਲ ਨੇ ਪਿਛਲੇ ਹਫਤੇ ਬੁੱਧਵਾਰ ਨੂੰ ਚੋਣ ਸੁਧਾਰਾਂ ਨਾਲ ਸਬੰਧਤ ਇਸ ਬਿੱਲ ਦੇ ਖਰੜੇ ਨੂੰ ਮਨਜ਼ੂਰੀ ਦੇ ਦਿੱਤੀ ਸੀ।