Covid cases: ਘਬਰਾਉਣ ਦੀ ਨਹੀਂ, ਚੌਕਸ ਰਹਿਣ ਦੀ ਲੋੜ: ਕੇਂਦਰੀ ਸਿਹਤ ਮੰਤਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮੰਡਾਵੀਆ ਨੇ ਸੂਬਿਆਂ ਨਾਲ ਇਕ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਕੋਵਿਡ ਅਜੇ ਖਤਮ ਨਹੀਂ ਹੋਇਆ ਹੈ।

Need to be alert but no need to panic: Health Minister Mansukh Mandaviya after review meeting amid rise in Covid cases

Covid 19 cases: ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਵਾਧੇ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁਧਵਾਰ ਨੂੰ ਸਿਹਤ ਅਦਾਰਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੂੰ ਲੈ ਕੇ ਚੌਕਸ ਰਹਿਣ ਦੀ ਅਪੀਲ ਕੀਤੀ। ਮੰਡਾਵੀਆ ਨੇ ਸੂਬਿਆਂ ਨਾਲ ਇਕ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਕੋਵਿਡ ਅਜੇ ਖਤਮ ਨਹੀਂ ਹੋਇਆ ਹੈ।

ਉਨ੍ਹਾਂ ਨੇ ਸੂਬਿਆਂ ਨੂੰ ਕੋਵਿਡ-19 ਦੇ ਨਵੇਂ ਮਾਮਲਿਆਂ, ਲੱਛਣਾਂ ਅਤੇ ਉਨ੍ਹਾਂ ਦੀ ਗੰਭੀਰਤਾ ’ਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਤਾਂ ਜੋ ਉਚਿਤ ਜਨਤਕ ਸਿਹਤ ਉਪਾਵਾਂ ਦੀ ਯੋਜਨਾ ਬਣਾਈ ਜਾ ਸਕੇ। ਸਿਹਤ ਮੰਤਰੀ ਨੇ ਰਾਜਾਂ ਨੂੰ ਕੇਂਦਰ ਵਲੋਂ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿਤਾ ਅਤੇ ਨਵੀਂ ਸਥਿਤੀ ਨਾਲ ਨਜਿੱਠਣ ਲਈ ਕੇਂਦਰ ਅਤੇ ਰਾਜਾਂ ਦਰਮਿਆਨ ਸਮੂਹਿਕ ਯਤਨਾਂ ਦੀ ਲੋੜ ’ਤੇ ਜ਼ੋਰ ਦਿਤਾ। ਉਨ੍ਹਾਂ ਕਿਹਾ, ‘‘ਸਾਨੂੰ ਚੌਕਸ ਰਹਿਣ ਦੀ ਲੋੜ ਹੈ, ਘਬਰਾਉਣ ਦੀ ਨਹੀਂ।’’

ਮਾਂਡਵੀਆ ਨੇ ਚੀਨ, ਬ੍ਰਾਜ਼ੀਲ, ਜਰਮਨੀ ਅਤੇ ਅਮਰੀਕਾ ਵਰਗੇ ਕੁਝ ਦੇਸ਼ਾਂ ’ਚ ਕੋਵਿਡ ਦੇ ਮਾਮਲਿਆਂ ’ਚ ਵਾਧੇ ਨਾਲ ਪੈਦਾ ਹੋਈ ਚੁਨੌਤੀ  ਵਲ ਧਿਆਨ ਦਿਵਾਇਆ ਅਤੇ ਲੋਕਾਂ ਨੂੰ ਕੋਵਿਡ -19 ਦੇ ਨਵੇਂ ਰੂਪ ਵਿਰੁਧ ਤਿਆਰ ਅਤੇ ਚੌਕਸ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੂਬਿਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਤਿਉਹਾਰਾਂ ਤੋਂ ਪਹਿਲਾਂ ਸਰਦੀਆਂ ਦੇ ਮੌਸਮ ’ਚ ਸਾਵਧਾਨੀ ਦੇ ਉਪਾਅ ਕੀਤੇ ਜਾਣ।

ਕੇਂਦਰੀ ਸਿਹਤ ਸਕੱਤਰ ਸੁਧਾਂਸ਼ ਪੰਤ ਨੇ ਦੇਸ਼ ਅਤੇ ਦੁਨੀਆਂ ਭਰ ’ਚ ਕੋਵਿਡ-19 ਨਾਲ ਜੁੜੀ ਸਥਿਤੀ ਬਾਰੇ ਜਾਣਕਾਰੀ ਦਿਤੀ। ਮੀਟਿੰਗ ’ਚ ਦਸਿਆ ਗਿਆ ਕਿ ਭਾਰਤ ਅੰਦਰ ਕੋਵਿਡ ਦੇ ਸਰਗਰਮ ਕੇਸ ਆਲਮੀ ਦ੍ਰਿਸ਼ ਦੇ ਮੁਕਾਬਲੇ ਕਾਫ਼ੀ ਘੱਟ ਹਨ। ਮੀਟਿੰਗ ’ਚ ਸਾਰਸ ਕੋਵ-2 ਦੇ ਨਵੇਂ ਰੂਪ ਜੇ.ਐਨ.1 ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

(For more news apart from Need to be alert but no need to panic: Health Minister Mansukh Mandaviya, stay tuned to Rozana Spokesman)