Srinagar ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਅਲੀ ਟਿਕਟ ਨਾਲ ਵਿਅਕਤੀ ਨੂੰ ਗ੍ਰਿਫ਼ਤਾਰ
ਪੁਲਿਸ ਨੇ ਗ੍ਰਿਫ਼ਤਾਰ ਵਿਅਕਤੀ ਤੇ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਕੀਤਾ ਦਰਜ
ਸ਼੍ਰੀਨਗਰ : ਸ੍ਰੀਨਗਰ ਪੁਲਿਸ ਨੇ ਸ਼ਨੀਵਾਰ ਨੂੰ ਸਥਾਨਕ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ। ਇਸ ਵਿਅਕਤੀ ਨੇ ਜਾਅਲੀ ਹਵਾਈ ਟਿਕਟ ਦੀ ਵਰਤੋਂ ਕਰਕੇ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਅਨੁਸਾਰ ਹਵਾਈ ਅੱਡੇ ਦੇ ਡਰਾਪ ਗੇਟ 'ਤੇ ਰੁਟੀਨ ਸੁਰੱਖਿਆ ਜਾਂਚ ਦੌਰਾਨ ਸਈਦ ਖੁਰਸ਼ੀਦ ਅਹਿਮਦ ਪੁੱਤਰ ਸਈਦ ਮੁਹੰਮਦ ਯਾਸੀਨ ਨੂੰ ਜਾਂਚ ਲਈ ਰੋਕਿਆ ਗਿਆ ਅਤੇ ਜਾਂਚ ਕਰਨ ’ਤੇ ਉਸ ਦੀ ਹਵਾਈ ਟਿਕਟ ਜਾਅਲੀ ਪਾਈ ਗਈ।
ਇਸ ਤੋਂ ਬਾਅਦ ਏਅਰਲਾਈਨ ਸਟਾਫ ਨੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਆਰੋਪੀ ਨੂੰ ਬਡਗਾਮ ਪੁਲਿਸ ਦੇ ਹਵਾਲੇ ਕਰ ਦਿੱਤਾ। ਜਾਂਚ ਦੌਰਾਨ ਸਾਹਮਣੇ ਆਇਆ ਕਿ ਆਰੋਪੀ ਨੂੰ ਇੱਕ ਟ੍ਰੈਵਲ ਏਜੰਟ ਨੇ ਧੋਖਾ ਦਿੱਤਾ ਸੀ ਜਿਸ ਨੇ ਕਥਿਤ ਤੌਰ 'ਤੇ ਟਿਕਟ ਜਾਅਲੀ ਦਿੱਤੀ। ਭਾਰਤੀ ਕਾਨੂੰਨੀ ਦੀ ਧਾਰਾ 336(2) ਅਤੇ 340(2) ਦੇ ਤਹਿਤ ਆਰੋਪੀ ਅਤੇ ਟ੍ਰੈਵਲ ਏਜੰਟ ਦੇ ਖਿਲਾਫ ਪੁਲਿਸ ਸਟੇਸ਼ਨ ਬਡਗਾਮ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।