Delhi airport 'ਤੇ ਯਾਤਰੀ ਨਾਲ ਹੋਈ ਹੋਈ ਕੁੱਟਮਾਰ
ਏਅਰ ਇੰਡੀਆ ਨੇ ਪਾਇਲਟ ਕੈਪਟਨ ਵੀਰੇਂਦਰ ਸੇਜਵਾਲ ਨੂੰ ਕੀਤਾ ਮੁਅੱਤਲ
ਨਵੀਂ ਦਿੱਲੀ : ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 'ਤੇ ਸ਼ੁੱਕਰਵਾਰ ਇਕ ਆਫ-ਡਿਊਟੀ ਪਾਇਲਟ ਨੇ ਇਕ ਯਾਤਰੀ ਨਾਲ ਕੁੱਟਮਾਰ ਕੀਤੀ। ਇਸ ਘਟਨਾ ਤੋਂ ਬਾਅਦ ਯਾਤਰੀ ਨੇ ਸੋਸ਼ਲ ਮੀਡੀਆ 'ਤੇ ਘਟਨਾ ਦੇ ਵੇਰਵੇ ਸਾਂਝੇ ਕੀਤੇ। ਘਟਨਾ ਸਾਹਮਣੇ ਆਉਂਦੇ ਹੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਂਚ ਦੇ ਆਦੇਸ਼ ਦਿੱਤੇ। ਜਿਸ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈਸ ਨੇ ਪਾਇਲਟ ਕੈਪਟਨ ਵੀਰੇਂਦਰ ਸੇਜਵਾਲ ਨੂੰ ਵੀ ਮੁਅੱਤਲ ਕਰ ਦਿੱਤਾ ਹੈ।
ਏਅਰਲਾਈਨ ਨੇ ਇਕ ਬਿਆਨ ਵਿਚ ਕਿਹਾ ਕਿ ਪਾਇਲਟ ਡਿਊਟੀ 'ਤੇ ਨਹੀਂ ਸੀ ਅਤੇ ਯਾਤਰੀ ਕਿਸੇ ਦੂਜੀ ਉਡਾਣ ਦਾ ਸੀ। ਅਸੀਂ ਉਸ ਨੂੰ ਹਟਾ ਦਿੱਤਾ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਘਟਨਾ ਤੋਂ ਬਾਅਦ ਯਾਤਰੀ ਅੰਕਿਤ ਦੀਵਾਨ ਨੇ ਇਕ ਪੋਸਟ ਲਿਖੀ, ਜਿਸ ਵਿਚ ਕਿਹਾ ਗਿਆ ਸੀ ਕਿ ਉਸ 'ਤੇ ਮਾਮਲਾ ਬੰਦ ਕਰਨ ਲਈ ਦਬਾਅ ਪਾਇਆ ਗਿਆ ਸੀ। ਉਸ ਨੂੰ ਇਕ ਪੱਤਰ ਲਿਖਣ ਲਈ ਮਜਬੂਰ ਕੀਤਾ ਗਿਆ ਤੇ ਜੇ ਮੈਂ ਅਜਿਹਾ ਨਹੀਂ ਕਰਦਾ ਤਾਂ ਮੈਨੂੰ ਆਪਣੀ ਉਡਾਣ ਛੱਡਣੀ ਪੈਂਦੀ।
ਅੰਕਿਤ ਨੇ ਇਹ ਵੀ ਕਿਹਾ ਕਿ ਉਸ ਦੀ 7 ਸਾਲ ਦੀ ਧੀ ਨੇ ਆਪਣੇ ਪਿਤਾ ਨੂੰ ਖੂਨ ਨਾਲ ਲੱਥਪੱਥ ਚਿਹਰੇ ਨੂੰ ਦੇਖਿਆ ਤੇ ਉਹ ਉਦੋਂ ਤੋਂ ਸਦਮੇ ਵਿਚ ਹੈ। ਯਾਤਰੀ ਨੇ ਅੱਜ ਇਕ ਹੋਰ ਪੋਸਟ ਵਿਚ ਪਾਇਲਟ ਦਾ ਇਕ ਵੀਡੀਓ ਸਾਂਝਾ ਕੀਤਾ। ਉਨ੍ਹਾਂ ਲਿਖਿਆ ਕਿ ਮੈਨੂੰ ਉਮੀਦ ਹੈ ਕਿ ਏਅਰਲਾਈਨ ਅੱਗੇ ਦੀ ਕਾਰਵਾਈ ਕਰੇਗੀ। ਜਦਕਿ ਇਸ ਮਾਮਲੇ ’ਚ ਦਿੱਲੀ ਪੁਲਿਸ ਕੋਲ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ।