ਐਚ ਐਸ ਫੂਲਕਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਦਿੱਲੀ ਦੀ ਅਦਾਲਤ ਨੇ 1984 ਕਤਲੇਆਮ ਨਾਲ ਜੁੜੇ ਵੱਖ ਵੱਖ ਮਾਮਲਿਆਂ ਵਿਚ ਪੈਰਵਾਈ ਕਰ ਰਹੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੂੰ ਦਸਿਆ ਕਿ ਜੱਜ ਨੂੰ ਚਿੱਠੀ ਮਿਲੀ
ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ 1984 ਕਤਲੇਆਮ ਨਾਲ ਜੁੜੇ ਵੱਖ ਵੱਖ ਮਾਮਲਿਆਂ ਵਿਚ ਪੈਰਵਾਈ ਕਰ ਰਹੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੂੰ ਦਸਿਆ ਕਿ ਜੱਜ ਨੂੰ ਚਿੱਠੀ ਮਿਲੀ ਹੈ ਜਿਸ ਵਿਚ ਉਸ ਨੂੰ (ਫੂਲਕਾ) ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ਗਈ ਹੈ।
ਅਦਾਲਤ ਦੇ ਸੂਤਰਾਂ ਨੇ ਦਸਿਆ ਕਿ ਮੁੱਖ ਮੈਟਰੋਪਾਲੀਟਨ ਮੈਜਿਸਟਰੇਟ ਹਰਜੋਤ ਸਿੰਘ ਭੱਲਾ ਨੇ ਸੀਬੀਆਈ ਨੂੰ ਮਾਮਲੇ ਵਿਚ 11 ਫ਼ਰਵਰੀ ਤਕ ਜਵਾਬ ਦੇਣ ਲਈ ਕਿਹਾ ਹੈ।
ਅਦਾਲਤ ਕਤਲੇਆਮ ਨਾਲ ਜੁੜੇ ਮਾਮਲੇ ਵਿਚ ਸੁਣਵਾਈ ਕਰ ਰਹੀ ਸੀ ਜਿਸ ਵਿਚ ਕਾਂਗਰਸ ਆਗੂ ਜਗਦੀਸ਼ ਟਾਇਟਲਰ ਮੁਲਜ਼ਮ ਹੈ। ਸੀਬੀਆਈ ਇਸ ਮਾਮਲੇ ਵਿਚ ਟਾਇਟਲਰ ਨੂੰ ਤਿੰਨ ਵਾਰ ਕਲੀਨ ਚਿੱਟ ਦੇ ਚੁੱਕੀ ਹੈ
ਪਰ ਅਦਾਲਤ ਨੇ ਸੀਬੀਆਈ ਨੂੰ ਮਾਮਲੇ ਵਿਚ ਅਗਲੇਰੀ ਜਾਂਚ ਕਰਨ ਦਾ ਹੁਕਮ ਦਿਤਾ ਸੀ। ਧਮਕੀ ਬਾਰੇ ਫੂਲਕਾ ਨੇ ਕਿਹਾ, 'ਇਹ ਚੀਜ਼ਾਂ ਮੈਨੂੰ ਡੇਗ ਨਹੀਂ ਸਕਣਗੀਆਂ। 35 ਸਾਲ ਦੀ ਲੜਾਈ ਦੌਰਾਨ ਇਸ ਤਰ੍ਹਾਂ ਦੀਆਂ ਧਮਕੀਆਂ ਮੈਨੂੰ ਕਈ ਵਾਰ ਮਿਲੀਆਂ ਹਨ।'