ਪੁਣੇ ਦੇ ਸੀਰਮ ਇੰਸਟੀਚਿਊਟ ਵਿਖੇ ਲੱਗੀ ਭਿਆਨਕ ਅੱਗ, ਫਾਇਰ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ।

FIRE

ਪੁਣੇ- ਮਹਾਰਾਸ਼ਟਰ ਦੇ ਪੁਣੇ ਸਥਿਤ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਟਰਮੀਨਲ 1 ਗੇਟ ’ਤੇ ਭਿਆਨਕ ਅੱਗ ਲੱਗ ਗਈ ਹੈ ਪਰ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ। ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਹਨ ਅਤੇ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਸੀਰਮ ਇੰਸਟੀਚਿਊਟ ਆਫ ਇੰਡੀਆ ਕੋਰੋਨਾ ਵੈਕਸੀਨ ਕੋਵਿਸ਼ਿਲਡ ਬਣਾ ਰਿਹਾ ਹੈ, ਜਿਸ ਦੀ ਸਪਲਾਈ ਭਾਰਤ ਸਮੇਤ ਕਈ ਦੇਸ਼ਾਂ ਵਿਚ ਕੀਤੀ ਜਾ ਰਹੀ ਹੈ। 

ਦੱਸਿਆ ਜਾ ਰਿਹਾ ਹੈ ਕਿ ਪੁਣੇ ਦੇ ਮੰਜਰੀ ਵਿੱਚ ਸਥਿਤ ਸੀਰਮ ਇੰਸਟੀਚਿਊਟ ਆਫ ਇੰਡੀਆ ਦੇ ਨਵੇਂ ਪਲਾਂਟ ਨੂੰ ਅੱਗ ਲੱਗੀ ਹੋਈ ਹੈ। 300 ਕਰੋੜ ਦੀ ਲਾਗਤ ਨਾਲ ਬਣੇ ਇਸ ਪਲਾਂਟ ਵਿਚ ਕੋਰੋਨਾ ਟੀਕਾ ਵੱਡੇ ਪੈਮਾਨੇ ਤੇ ਤਿਆਰ ਹੋ ਰਿਹਾ ਹੈ। ਪਲਾਂਟ ਦਾ ਉਦਘਾਟਨ ਪਿਛਲੇ ਸਾਲ ਕੇਂਦਰੀ ਸਿਹਤ ਮੰਤਰੀ ਡਾ: ਹਰਸ਼ ਵਰਧਨ ਨੇ ਕੀਤਾ ਸੀ, ਪਰ ਇਸ ਪਲਾਂਟ ਵਿੱਚ ਟੀਕੇ ਦਾ ਉਤਪਾਦਨ ਸ਼ੁਰੂ ਨਹੀਂ ਹੋ ਪਾਇਆ ਹੈ।