ਅਰਵਿੰਦ ਕੇਜਰੀਵਾਲ ਦਾ CM ਚੰਨੀ 'ਤੇ ਸ਼ਬਦੀ ਹਮਲਾ, 'ਆਪਣੀ ਹੀ ਹਲਕਾ ਹਾਰ ਰਹੇ ਚੰਨੀ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਟੀਵੀ 'ਤੇ ED ਅਫਸਰਾਂ ਨੂੰ ਇੰਨੇ ਮੋਟੇ- ਮੋਟੇ ਨੋਟਾਂ ਦੇ ਬੰਡਲ ਗਿਣਦੇ ਦੇਖ ਕੇ ਲੋਕ ਹੈਰਾਨ'

File photo

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੀ ਰਿਹਾਇਸ਼ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਛਾਪੇਮਾਰੀ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ।

 

ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਸਾਡਾ ਸਰਵੇ ਦੱਸ ਰਿਹਾ ਹੈ ਕਿ ਚੰਨੀ ਜੀ ਚਮਕੌਰ ਸਾਹਿਬ ਤੋਂ ਹਾਰ ਰਹੇ ਹਨ। ਟੀਵੀ 'ਤੇ ED ਅਫਸਰਾਂ ਨੂੰ ਇੰਨੇ ਮੋਟੇ- ਮੋਟੇ ਨੋਟਾਂ ਦੇ ਬੰਡਲ ਗਿਣਦੇ ਦੇਖ ਕੇ ਲੋਕ ਹੈਰਾਨ ਹਨ।