ਲਖੀਮਪੁਰ ਖੇੜੀ ਮਾਮਲਾ: UP ਪੁਲਿਸ ਨੇ ਦਾਖਲ ਕੀਤੀ ਦੂਜੀ ਚਾਰਜਸ਼ੀਟ, 7 ਕਿਸਾਨਾਂ ਨੂੰ ਬਣਾਇਆ ਆਰੋਪੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਲਖੀਮਪੁਰ ਖੇੜੀ ਮਾਮਲੇ ਵਿਚ ਉੱਤਰ ਪ੍ਰਦੇਸ਼ ਪੁਲਿਸ ਨੇ ਦੂਜੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ।

Second Chargesheet In Lakhimpur Case

 

ਲਖਨਊ: ਲਖੀਮਪੁਰ ਖੇੜੀ ਮਾਮਲੇ ਵਿਚ ਉੱਤਰ ਪ੍ਰਦੇਸ਼ ਪੁਲਿਸ ਨੇ ਦੂਜੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਚਾਰਜਸ਼ੀਟ 'ਚ 7 ਕਿਸਾਨਾਂ 'ਤੇ ਡਰਾਈਵਰ ਅਤੇ ਦੋ ਭਾਜਪਾ ਨੇਤਾਵਾਂ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਇਹ ਚਾਰਜਸ਼ੀਟ ਪਿਛਲੇ ਸਾਲ ਲਖੀਮਪੁਰ 'ਚ 3 ਅਕਤੂਬਰ ਦੀ ਘਟਨਾ ਦੇ ਸਬੰਧ 'ਚ ਦਾਇਰ ਕੀਤੀ ਗਈ ਹੈ।

Lakhimpur case

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਕਥਿਤ ਤੌਰ 'ਤੇ ਆਪਣੀ SUV ਨਾਲ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਕੁਚਲ ਦਿੱਤਾ ਸੀ, ਜਿਸ ਤੋਂ ਬਾਅਦ ਹਿੰਸਾ ਭੜਕ ਗਈ ਸੀ। ਪੁਲਿਸ ਨੇ ਡਰਾਈਵਰ ਅਤੇ ਭਾਜਪਾ ਵਰਕਰਾਂ ਦੇ ਕਤਲ ਦੇ ਮਾਮਲੇ ਵਿਚ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Lakhimpur Kheri case

ਇਸ ਮਾਮਲੇ ਸਬੰਧੀ ਦਾਇਰ ਪਹਿਲੀ ਚਾਰਜਸ਼ੀਟ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਨੂੰ ਦੋਸ਼ੀ ਬਣਾਇਆ ਗਿਆ ਹੈ। ਯੂਪੀ ਪੁਲਿਸ ਨੇ ਘਟਨਾ ਤੋਂ ਅਗਲੇ ਦਿਨ ਆਸ਼ੀਸ਼ ਮਿਸ਼ਰਾ ਅਤੇ 12 ਹੋਰਾਂ ਨੂੰ ਕਤਲ ਦੇ ਦੋਸ਼ੀ ਵਜੋਂ ਨਾਮਜ਼ਦ ਕਰਕੇ ਐਫਆਈਆਰ ਦਰਜ ਕੀਤੀ ਸੀ ਪਰ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਇੱਕ ਹਫ਼ਤੇ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ।

Lakhimpur Case

ਮਾਮਲੇ ਦੀ ਜਾਂਚ ਕਰ ਰਹੀ ਉੱਤਰ ਪ੍ਰਦੇਸ਼ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਇਸੇ ਮਹੀਨੇ ਦੀ ਸ਼ੁਰੂਆਤ ਵਿਚ ਈਕ ਸਥਾਨਕ ਅਦਾਲਤ ਵਿਚ ਪਹਿਲੀ 5,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਦੌਰਾਨ ਵਿਸ਼ੇਸ਼ ਜਾਂਚ ਟੀਮ ਹਜ਼ਾਰਾਂ ਪੰਨਿਆਂ ਦੀ ਚਾਰਜਸ਼ੀਟ ਲੈ ਕੇ ਲਖੀਮਪੁਰ ਖੇੜੀ ਸਥਿਤ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਪਹੁੰਚੀ ਸੀ।