ਉੱਤਰ ਪ੍ਰਦੇਸ਼ ਦੇ ਕਿਸਾਨ ਨੇਤਾਵਾਂ ਨਾਲ ਮੀਟਿੰਗ ਕਰਨ ਵਿਧਾਨ ਸਭਾ 'ਚ ਪਹੁੰਚੇ ਅਰਵਿੰਦ ਕੇਜਰੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਬੈਠਕ ਐਤਵਾਰ ਦੁਪਹਿਰ ਨੂੰ ਦਿੱਲੀ ਅਸੈਂਬਲੀ ਵਿੱਚ ਹੋਵੇਗੀ।

CM Arvind Kejriwal

ਨਵੀਂ ਦਿੱਲੀ:ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇਤਾਵਾਂ ਨਾਲ ਮੁਲਾਕਾਤ ਕਰਨ  ਵਿਧਾਨ ਸਭਾ ਪਹੁੰਚ ਗਏ ਹਨ। ਮੀਟਿੰਗ ਵਿਚ ਖੇਤੀ ਕਾਨੂੰਨਾਂ ਅਤੇ ਕਿਸਾਨਾਂ ਨਾਲ ਜੁੜੇ ਹੋਰ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ। ਇਸ ਦੌਰਾਨ ਹੋਣ ਵਾਲੀ ਮੀਟਿੰਗ ਵਿੱਚ ਕਿਸਾਨ ਜੱਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਣਗੇ। ਇਹ ਬੈਠਕ ਐਤਵਾਰ ਦੁਪਹਿਰ ਨੂੰ ਦਿੱਲੀ ਅਸੈਂਬਲੀ ਵਿੱਚ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ, ਸੰਯੁਕਤ ਕਿਸਾਨ ਮੋਰਚਾ (ਸਯੁੰਕਤ ਕਿਸਾਨ ਮੋਰਚਾ) ਦੇ ਇੱਕ ਵਫ਼ਦ ਨੇ ਸੀ.ਐੱਮ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ ਅੰਦੋਲਨਕਾਰੀਆਂ ਅਤੇ ਲਾਪਤਾ ਹੋਏ ਨੌਜਵਾਨਾਂ ਨੂੰ ਰਿਹਾਅ ਕੀਤਾ ਸੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੇ ਨਾਲ , ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ, ਰਾਘਵ ਚੱਡਾ ਅਤੇ ਡਾ: ਬਲਬੀਰ ਸਿੰਘ ਵੀ ਮੌਜੂਦ ਸਨ। ਕੇਜਰੀਵਾਲ ਨੇ ਭਰੋਸਾ ਦਿੱਤਾ ਕਿ ਜੇਲ੍ਹ ਉਨ੍ਹਾਂ ਦੇ ਸ਼ਾਸਨ ਅਧੀਨ ਹੈ ਅਤੇ ਉਹ ਜੇਲ੍ਹ ਵਿੱਚ ਅੰਦੋਲਨਕਾਰੀਆਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦੇਣਗੇ।