ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ, ਪਰਿਵਾਰ ਲਈ ਨੌਕਰੀ ਦੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨੌਜਵਾਨ ਦੇ ਸਿਰ ਜੋ ਕਰਜ਼ਾ ਹੈ ਉਸ ਨੂੰ ਮੁਆਫ਼ ਕੀਤਾ ਜਾਵੇ ਅਤੇ ਨਾਲ ਹੀ ਬੱਚਿਆਂ ਦੀ ਪੜ੍ਹਾਈ ਅਤੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।

farmer

ਸੰਗਰੂਰ(ਲਖਵੀਰ ਸਿੰਘ ਧਾਂਦਰਾ): ਵਿਧਾਨ ਸਭਾ ਹਲਕਾ ਲਹਿਰਾਗਾਗਾ ਤੇ ਮੂਨਕ ਵਿਖੇ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਗੁਲਾਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਕੁਝ ਸਮੇਂ ਪਹਿਲਾਂ ਤੇਰਾਂ ਕਿੱਲੇ ਜ਼ਮੀਨ ਠੇਕੇ ਤੇ ਲਈ ਗਈ ਸੀ ਜਿਸ ਉਪਰ ਜੀਰੀ ਦੀ ਬਿਜਾਈ ਕੀਤੀ ਗਈ ਸੀ। ਘੱਗਰ ਵਿਚ ਫਲੱਡ ਆਉਣ ਦੇ ਕਾਰਨ ਜੀਰੀ ਮਰ ਗਈ ਸੀ ਅਤੇ ਫਿਰ ਬਾਰਸ਼ ਪੈਣ ਕਾਰਨ ਕਣਕ ਵੀ ਮਰ ਗਈ ਸੀ। 

ਇਸ ਦੇ ਚੱਲਦੇ ਨੌਜਵਾਨ ਦੇ ਉੱਪਰ ਪੰਜ ਲੱਖ ਤੋਂ ਇਲਾਵਾ ਬੈਂਕ ਦਾ ਕਰਜ਼ਾ ਚੜ੍ਹ ਗਿਆ ਸੀ ਜਿਸ ਦੇ ਚੱਲਦੇ ਨੌਜਵਾਨ ਵੱਲੋਂ ਬੀਤੇ ਦਿਨ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਗਈ। ਪਰਿਵਾਰ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੌਜਵਾਨ ਦੇ ਸਿਰ ਜੋ ਕਰਜ਼ਾ ਹੈ ਉਸ ਨੂੰ ਮੁਆਫ਼ ਕੀਤਾ ਜਾਵੇ ਅਤੇ ਨਾਲ ਹੀ ਬੱਚਿਆਂ ਦੀ ਪੜ੍ਹਾਈ ਅਤੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨ ਆਗੂ ਰਿੰਕੂ ਨੇ ਕਿਹਾ ਹੈ ਗੁਲਾਬ ਸਿੰਘ ਦੀ ਫ਼ਸਲ ਨਾ ਹੋਣ ਕਾਰਨ ਉਹਦੇ ਸਿਰ ਉੱਪਰ ਕਰਜ਼ਾ ਚੜ੍ਹ ਗਿਆ ਜਿਸਦੇ ਚਲਦੇ  ਉਸ ਵੱਲੋਂ ਖੁਦਕੁਸ਼ੀ ਕਰ ਲਈ ਗਈ। ਯੂਨੀਅਨ ਨੇ ਮੰਗ ਕਰਦਿਆਂ ਕਿਹਾ ਹੈ ਕਿ ਇਸ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਬੱਚਿਆਂ ਦੀ ਪੜ੍ਹਾਈ ਮੁਫਤ ਕੀਤੀ ਜਾਵੇ ਅਤੇ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ ਤਾਂ ਕਿ ਪਰਿਵਾਰ ਆਪਣਾ ਗੁਜ਼ਾਰਾ ਚਲਾ ਸਕੇ।