ਗੁਜਰਾਤ ਵਿਚ ਸਥਾਨਕ ਸਰਕਾਰਾਂ ਚੋਣਾਂ ਲਈ ਵੋਟਿੰਗ ਜਾਰੀ, ਭਾਜਪਾ-ਕਾਂਗਰਸ ਵਿਚ ਟੱਕਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਗੁਜਰਾਤ ਵਿਚ 6 ਨਗਰ ਨਿਗਮਾਂ ਲਈ ਹੋ ਰਹੀ ਹੈ ਵੋਟਿੰਗ

Voting for Gujarat local body elections underway

ਅਹਿਮਦਾਬਾਦ: ਗੁਜਰਾਤ ਵਿਚ ਸਥਾਨਕ ਸਰਕਾਰ ਚੋਣਾਂ ਦੇ ਤਹਿਤ ਐਤਵਾਰ ਨੂੰ ਛੇ ਵੱਡੇ ਸ਼ਹਿਰਾਂ ਵਿਚ ਵੋਟਿੰਗ ਜਾਰੀ ਹੈ। ਵੋਟਿੰਗ ਪ੍ਰਕਿਰਿਆ ਸਵੇਰ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ ਸ਼ਾਮ ਪੰਜ ਵਜੇ ਤੱਕ ਜਾਰੀ ਰਹੇਗੀ। ਇਸ ਮੌਕੇ ਅਹਿਮਦਾਬਾਦ, ਸੂਰਤ, ਵਡੋਦਰਾ, ਭਾਵਨਗਰ, ਜਾਮਨਗਰ ਅਤੇ ਰਾਜਕੋਟ ਨਗਰ ਨਿਗਮ ਚੋਣਾਂ ਨੂੰ ਮੁੱਖ ਮੰਤਰੀ ਵਿਜੈ ਰੁਪਾਣੀ ਲਈ ਇਕ ਪ੍ਰੀਖਿਆ ਦੀ ਘੜੀ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਚੋਣਾਂ ਅਗਲੇ ਸਾਲ ਹੋਣ ਜਾ ਰਹੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਦੀ ਤਸਵੀਰ ਤੈਅ ਕਰ ਸਕਦੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕੁੱਲ 575 ਸੀਟਾਂ ਲਈ ਵੋਟਿੰਗ ਹੋ ਰਹੀ ਹੈ, ਜਿਨ੍ਹਾਂ ਲਈ 2,276 ਉਮੀਦਵਾਰ ਮੈਦਾਨ ਵਿਚ ਹਨ। ਇਹਨਾਂ ਵਿਚੋਂ ਭਾਜਪਾ ਦੇ 577, ਕਾਂਗਰਸ 566, ਆਮ ਆਦਮੀ ਪਾਰਟੀ ਦੇ 470, ਰਾਕਾਂਪਾ ਦੇ 92 ਅਤੇ ਹੋਰ ਦਲਾਂ ਦੇ 353 ਅਤੇ 228 ਆਜ਼ਾਦ ਉਮੀਦਵਾਰ ਹਨ।