ਮਹਿੰਗਾਈ ਖ਼ਿਲਾਫ਼ ਯੂਥ ਅਕਾਲੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਧਾਨ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਦਿਆਂ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।

farmer

ਰਾਜਾਸਾਂਸੀ- ਦੇਸ਼ ਭਰ ਵਿਚ ਲਗਾਤਾਰ ਮਹਿੰਗਾਈ ਦੀ ਦਰ ਵਧ ਰਹੀ ਹੈ। ਇਸ ਦੇ ਚਲਦੇ ਕੇਂਦਰ ਸਰਕਾਰ ਦੇ ਖਿਲਾਫ ਵੱਖ ਵੱਖ ਜਿਲ੍ਹਿਆਂ ਵਿਚ ਭੜਾਸ ਕੱਢੀ ਜਾ ਰਹੀ ਹੈ।  ਇਸ ਵਿਚਕਾਰ ਅੱਜ ਕਸਬਾ ਰਾਜਾਸਾਂਸੀ ਵਿਖੇ ਯੂਥ ਅਕਾਲੀ ਦਲ ਹਲਕਾ ਰਾਜਾਸਾਂਸੀ ਦੇ ਪ੍ਰਧਾਨ ਅਮਨਦੀਪ ਸਿੰਘ ਲਾਰਾ ਤੇ ਐਸ ਸੀ ਵਿੰਗ ਦੇ ਪ੍ਰਧਾਨ ਦਿਆਲ ਸਿੰਘ ਵਲੋਂ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਦਿਆਂ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। 

ਪ੍ਰਧਾਨ ਅਮਨਦੀਪ ਸਿੰਘ ਲਾਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਭਰ 'ਚ ਡੀਜ਼ਲ, ਪੈਟਰੋਲ ਤੇ ਘਰੇਲੂ ਗੈਸ ਮਹਿੰਗਾ ਕਰ ਕੇ ਗਰੀਬ ਲੋਕਾਂ ਦਾ ਲੱਕ ਤੋੜਿਆ ਹੈ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਵੱਡੀ ਢਾਹ ਲਗਾਈ
ਵੱਖ ਵੱਖ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਖੇਤੀਬਾੜੀ ਨਾਲ ਅਪਣਾ ਰਵਈਆ ਬਰਕਰਾਰ ਰੱਖਿਆ ਅਤੇ ਪਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਵੱਡੀ ਢਾਹ ਲਗਾਈ ਹੈ ਜਿਸ ਨਾਲ ਕਾਰੋਬਾਰ ਨੂੰ ਬਹੁਤ ਮਾਰ ਪੈ ਰਹੀ ਅਤੇ ਕਾਰੋਬਾਰ ਨੂੰ ਖਤਮ ਕਰਕੇ ਆਮ ਜਨਤਾ ਤੇ ਬੋਝ ਪਾਉਣਾ ਚਾਹੁੰਦੀ ਹੈ ਜਿਸ ਨੂੰ ਲੈ ਕੇ ਲੋਕਾ ਨੇ ਕੇਂਦਰ ਦੀ ਮਾਰੂ ਨੀਤੀਆਂ ਦਾ ਵਿਰੋਧ ਕਰਦਿਆਂ ਭੜਾਸ ਕੱਢੀ। 

ਦੇਸ਼ ਦੀ ਵਿੱਤੀ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ ਅੱਜ 97 ਰੁਪਏ ਪ੍ਰਤੀ ਲੀਟਰ ਹੈ ਤੇ ਡੀਜ਼ਲ ਦੀ ਕੀਮਤ 88.06 ਰੁਪਏ ਪ੍ਰਤੀ ਲੀਟਰ ਹੈ। ਪੰਜਾਬ ਵਿੱਚ ਪੈਟਰੋਲ 89.63 ਰੁਪਏ ਤੇ ਡੀਜ਼ਲ 81.93 ਰੁਪਏ ਪ੍ਰਤੀ ਲੀਟਰ ਮਿਲੇਗਾ।