ਅੱਜ ਦੀ ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ ਹਨ- PM ਮੋਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨੌਜਵਾਨ ਪੀੜ੍ਹੀ ਨੂੰ ਮਜ਼ਬੂਤ ਬਣਾਉਣ ਨਾਲ ਹੀ ਦੇਸ਼ ਦਾ ਭਵਿੱਖ ਮਜ਼ਬੂਤ’ ਬਣੇਗਾ

PM Modi

 

 ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਿੱਖਿਆ ਮੰਤਰਾਲੇ ਵੱਲੋਂ ਆਯੋਜਿਤ ਵੈਬੀਨਾਰ ਸੈਸ਼ਨ ਨੂੰ ਸੰਬੋਧਨ ਕਰ ਰਹੇ ਹਨ। ਡਿਜੀਟਲ ਕਨੈਕਟੀਵਿਟੀ 'ਤੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਿਜੀਟਲ ਯੂਨੀਵਰਸਿਟੀ ਦੀ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਦੇਸ਼ ਦੇ ਭਵਿੱਖ ਦੇ ਆਗੂ ਹਨ ਅਤੇ ਉਹ ਭਵਿੱਖ ਦੇ ਰਾਸ਼ਟਰ ਨਿਰਮਾਤਾ ਹਨ।

 

 

ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਬਜਟ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਬਦਲਾਅ ਬਾਰੇ ਵੀ ਗੱਲ ਕੀਤੀ। ਪੀਐਮ ਮੋਦੀ ਨੇ ਕਿਹਾ ਕਿ 2022 ਦੇ ਬਜਟ ਵਿੱਚ ਸਿੱਖਿਆ ਖੇਤਰ ਨਾਲ ਜੁੜੀਆਂ ਪੰਜ ਚੀਜ਼ਾਂ 'ਤੇ ਬਹੁਤ ਜ਼ੋਰ ਦਿੱਤਾ ਗਿਆ ਹੈ, ਜਿਸ ਵਿੱਚ ਪਹਿਲਾ ਸਾਡੀ ਸਿੱਖਿਆ ਪ੍ਰਣਾਲੀ ਦਾ ਵਿਸਤਾਰ ਕਰਨਾ ਅਤੇ ਇਸਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਹੈ।

 

 

ਪੀਐਮ ਮੋਦੀ ਨੇ ਅੱਗੇ ਕਿਹਾ ਕਿ ਡਿਜੀਟਲ ਕਨੈਕਟੀਵਿਟੀ ਨੇ ਵਿਸ਼ਵ ਮਹਾਂਮਾਰੀ ਦੇ ਇਸ ਸਮੇਂ ਵਿੱਚ ਸਾਡੀ ਸਿੱਖਿਆ ਪ੍ਰਣਾਲੀ ਨੂੰ ਜੀਵਤ ਰੱਖਿਆ ਹੈ। ਅਸੀਂ ਦੇਖ ਰਹੇ ਹਾਂ ਕਿ ਕਿਵੇਂ ਭਾਰਤ ਵਿੱਚ ਡਿਜੀਟਲ ਪਾੜਾ ਤੇਜ਼ੀ ਨਾਲ ਘਟ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵੈਬੀਨਾਰ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿਵੇਂ ਕੇਂਦਰੀ ਬਜਟ 2022 ਦਾ ਸਿੱਖਿਆ ਖੇਤਰ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ।

 

 

ਇਸ ਦੌਰਾਨ ਉਨ੍ਹਾਂ ਕਿਹਾ ਕਿ ਚਾਹੇ ਉਹ ਈ-ਵਿਦਿਆ ਹੋਵੇ, ਵਨ ਕਲਾਸ ਵਨ ਚੈਨਲ ਹੋਵੇ, ਡਿਜੀਟਲ ਲੈਬ ਹੋਵੇ, ਡਿਜੀਟਲ ਯੂਨੀਵਰਸਿਟੀ ਹੋਵੇ, ਅਜਿਹਾ ਵਿਦਿਅਕ ਢਾਂਚਾ ਨੌਜਵਾਨਾਂ ਦੀ ਬਹੁਤ ਮਦਦ ਕਰੇਗਾ। ਪੀਐਮ ਮੋਦੀ ਨੇ ਕਿਹਾ ਕਿ 2022 ਦੇ ਬਜਟ ਵਿੱਚ ਸਿੱਖਿਆ ਖੇਤਰ ਨਾਲ ਜੁੜੀਆਂ ਪੰਜ ਚੀਜ਼ਾਂ 'ਤੇ ਬਹੁਤ ਜ਼ੋਰ ਦਿੱਤਾ ਗਿਆ ਹੈ। ਇਸ ਵਿੱਚ ਪਹਿਲਾ - ਕੁਆਲਿਟੀ ਐਜੂਕੇਸ਼ਨ ਦਾ ਸਰਵਵਿਆਪਕੀਕਰਨ, ਜਿਸ ਨਾਲ ਸਾਡੀ ਸਿੱਖਿਆ ਪ੍ਰਣਾਲੀ ਦਾ ਵਿਸਥਾਰ ਹੋਵੇਗਾ, ਇਸਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ ਅਤੇ ਸਿੱਖਿਆ ਖੇਤਰ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ, ਇਸ ਲਈ ਅਹਿਮ ਫੈਸਲੇ ਲਏ ਗਏ ਹਨ।

 

 

 

ਦੂਜਾ ਹੁਨਰ ਵਿਕਾਸ ਹੈ। ਪੀਐਮ ਨੇ ਕਿਹਾ ਕਿ ਦੇਸ਼ ਵਿੱਚ ਇੱਕ ਡਿਜ਼ੀਟਲ ਸਕਿਲਿੰਗ ਈਕੋਸਿਸਟਮ ਹੋਣਾ ਚਾਹੀਦਾ ਹੈ, ਹੁਨਰ ਵਿਕਾਸ ਉਦਯੋਗ ਦੀ ਮੰਗ ਦੇ ਅਨੁਸਾਰ ਹੋਣਾ ਚਾਹੀਦਾ ਹੈ, ਉਦਯੋਗ ਲਿੰਕੇਜ ਬਿਹਤਰ ਹੋਣਾ ਚਾਹੀਦਾ ਹੈ, ਇਸ ਵੱਲ ਧਿਆਨ ਦਿੱਤਾ ਗਿਆ ਹੈ। ਤੀਜਾ ਮਹੱਤਵਪੂਰਨ ਪਹਿਲੂ ਸ਼ਹਿਰੀ ਯੋਜਨਾਬੰਦੀ ਅਤੇ ਡਿਜ਼ਾਈਨ ਹੈ। ਇਸ ਵਿੱਚ ਭਾਰਤ ਦੇ ਪੁਰਾਤਨ ਅਨੁਭਵ ਅਤੇ ਗਿਆਨ ਨੂੰ ਅੱਜ ਸਾਡੀ ਸਿੱਖਿਆ ਵਿੱਚ ਸ਼ਾਮਲ ਕਰਨ ਦੀ ਲੋੜ ਹੈ।