Sonia Gandhi: ਸੋਨੀਆ ਗਾਂਧੀ ਦੀ ਵਿਗੜੀ ਤਬੀਅਤ, ਸਰ ਗੰਗਾ ਰਾਮ ਹਸਪਤਾਲ 'ਚ ਹਨ ਦਾਖ਼ਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਡਾਕਟਰਾਂ ਦੀ ਟੀਮ ਦੀ ਵਿਸ਼ੇਸ਼ ਨਿਗਰਾਨੀ 'ਚ ਹੇਠ ਹਨ ਕਾਂਗਰਸੀ ਸੰਸਦ ਮੈਂਬਰ

Sonia Gandhi's ill health NewsSonia Gandhi's ill health News

ਰਾਜ ਸਭਾ ਮੈਂਬਰ ਅਤੇ ਕਾਂਗਰਸ ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਵੀਰਵਾਰ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਕਾਂਗਰਸੀ ਆਗੂ ਦਾ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ। ਕਾਂਗਰਸ ਪਾਰਟੀ ਦੀ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੋਨੀਆ ਗਾਂਧੀ ਨੂੰ ਸਿਹਤ ਸੰਬੰਧੀ ਸ਼ਿਕਾਇਤ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਸੋਨੀਆ ਗਾਂਧੀ 78 ਸਾਲ ਦੀ ਹੋ ਚੁੱਕੀ ਹੈ।

ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੇਟ ਸਬੰਧੀ ਸਮੱਸਿਆ ਕਾਰਨ ਵੀਰਵਾਰ ਸਵੇਰੇ 8:30 ਵਜੇ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਾਣਕਾਰੀ ਅਨੁਸਾਰ ਸਰ ਗੰਗਾ ਰਾਮ ਹਸਪਤਾਲ ਵੱਲੋਂ ਸੋਨੀਆ ਗਾਂਧੀ ਦੀ ਬਾਕਾਇਦਾ ਜਾਂਚ ਕੀਤੀ ਗਈ ਅਤੇ ਹੁਣ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਨਿਗਰਾਨੀ ਹੇਠ ਹਨ। 

ਜਾਣਕਾਰੀ ਮੁਤਾਬਕ ਸਰ ਗੰਗਾ ਰਾਮ ਹਸਪਤਾਲ 'ਚ ਦਾਖ਼ਲ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਹਾਲਤ ਠੀਕ ਹੈ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਛੁੱਟੀ ਮਿਲ ਸਕਦੀ ਹੈ। ਸੂਤਰ ਨੇ ਦੱਸਿਆ ਹੈ ਕਿ ਕਾਂਗਰਸ ਨੇਤਾ ਨੂੰ ਵੀਰਵਾਰ ਸਵੇਰੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫ਼ਿਲਹਾਲ ਉਹ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹੈ।