Telangana News : ਤੇਲੰਗਾਨਾ 'ਚ ਸਕੂਲ ਜਾਂਦੇ ਸਮੇਂ 10ਵੀਂ ਜਮਾਤ ਦੀ ਵਿਦਿਆਰਥਣ ਨੂੰ ਪਿਆ ਦਿਲ ਦਾ ਦੌਰਾ, ਮੌਕੇ 'ਤੇ ਹੋਈ ਮੌਤ
Telangana News : ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
ਤੇਲੰਗਾਨਾ ਦੇ ਕਾਮਰੇਡੀ ਜ਼ਿਲ੍ਹੇ 'ਚ 10ਵੀਂ ਜਮਾਤ ਦੀ ਵਿਦਿਆਰਥਣ ਸ਼੍ਰੀ ਨਿਧੀ ਦੀ ਸਕੂਲ ਜਾਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਅਧਿਆਪਕ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਮੁਤਾਬਕ ਵਿਦਿਆਰਥਣ ਵੀਰਵਾਰ ਸਵੇਰੇ ਸਕੂਲ ਜਾ ਰਹੀ ਸੀ। 16 ਸਾਲਾ ਸ਼੍ਰੀ ਨਿਧੀ ਰਾਮਾ ਰੈੱਡੀ ਮੰਡਲ ਦੇ ਸਿੰਗਰਾਈਪੱਲੀ ਪਿੰਡ ਦੀ ਰਹਿਣ ਵਾਲੀ ਸੀ। ਪੜ੍ਹਾਈ ਲਈ ਉਹ ਕਾਮਰੇਡੀ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਜਾਂਦੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਉਸ ਨੂੰ ਸਕੂਲ ਦੇ ਨੇੜੇ ਛਾਤੀ ਵਿੱਚ ਦਰਦ ਹੋਇਆ ਅਤੇ ਉਹ ਡਿੱਗ ਗਈ।
ਇਕ ਅਧਿਆਪਕ ਨੇ ਉਸ ਨੂੰ ਦੇਖਿਆ ਅਤੇ ਤੁਰੰਤ ਹਸਪਤਾਲ ਲੈ ਗਏ। ਡਾਕਟਰਾਂ ਨੇ ਉਸ ਦੀ ਜਾਂਚ ਕੀਤੀ ਅਤੇ CPR (ਕਾਰਡੀਓਪੁਲਮੋਨਰੀ ਰੀਸੁਸੀਟੇਸ਼ਨ) ਵਰਗਾ ਸ਼ੁਰੂਆਤੀ ਇਲਾਜ ਦਿੱਤਾਪਰ ਜਦੋਂ ਉਸ ਦੀ ਹਾਲਤ ਵਿਚ ਸੁਧਾਰ ਨਾ ਹੋਇਆ ਤਾਂ ਉਸ ਨੂੰ ਦੂਜੇ ਹਸਪਤਾਲ ਵਿਚ ਭੇਜ ਦਿੱਤਾ ਗਿਆ।
ਦੂਜੇ ਹਸਪਤਾਲ ਵਿੱਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਲੜਕੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਅਧਿਆਪਕਾਂ ਨੇ ਕਿਹਾ ਕਿ ਉਹ ਵਿਸ਼ਵਾਸ ਨਹੀਂ ਕਰ ਸਕਦੇ ਹਨ ਕਿ ਸ਼੍ਰੀ ਨਿਧੀ ਵਰਗੀ ਛੋਟੀ ਬੱਚੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਸਕਦੀ ਹੈ। ਉਸ ਦੀ ਲਾਸ਼ ਉਸ ਦੇ ਘਰ ਭੇਜ ਦਿੱਤੀ ਗਈ ਹੈ।