ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

‘ਹੋਲੀ ਦੇ ਪਾਵਨ ਤਿਉਹਾਰ ਦੀਆਂ ਸਭ ਦੇਸ਼ ਵਾਸੀਆਂ ਨੂੰ ਢੇਰ ਸਾਰੀਆਂ ਸ਼ੁਭਕਾਮਨਾਵਾਂ।

holi

ਨਵੀਂ ਦਿੱਲੀ- ਅੱਜ ਪੂਰੇ ਭਾਰਤ ਵਿਚ ਰੰਗਾਂ ਅਤੇ ਗੁਲਾਲਾਂ ਦਾ ਤਿਉਹਾਰ ਹੋਲੀ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਇਕ ਦੂਜੇ ਨਾਲ ਰੰਗ–ਗੁਲਾਲ ਖੇਡਦੇ ਅਤੇ ਮੂੰਹ ਮਿੱਠਾ ਕਰਦੇ–ਕਰਾਉਂਦੇ ਦਿਖਾਈ ਦਿੱਤੇ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਰੰਗਾਂ ਅਤੇ ਭਾਈਚਾਰੇ ਦੇ ਤਿਉਹਾਰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਸ਼ੁਭਕਾਮਨਾ ਦਿੰਦੇ ਹੋਏ ਟਵੀਟ ਕੀਤਾ ‘ਹੋਲੀ ਦੇ ਸ਼ੁਭ ਮੌਕੇ ਉਤੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ‘ਹੋਲੀ ਦੇ ਪਾਵਨ ਤਿਉਹਾਰ ਦੀਆਂ ਸਭ ਦੇਸ਼ ਵਾਸੀਆਂ ਨੂੰ ਢੇਰ ਸਾਰੀਆਂ ਸ਼ੁਭਕਾਮਨਾਵਾਂ।