ਪਾਕਿਸਤਾਨ ਸੈਨਾ ਵੱਲੋਂ ਸਰਹੱਦ ‘ਤੇ ਕੀਤੀ ਗਈ ਭਾਰੀ ਗੋਲਾਬਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੂਤਰਾਂ ਮੁਤਾਬਕ, ਅਤਿਵਾਦੀ ਇਕ ਘਰ ਵਿਚ ਲੁੱਕੇ ਹੋਏ ਹਨ, ਜਿਸ ਨੂੰ ਘੇਰ ਲਿਆ ਹੈ।

Heavy firing by Pakistani Army on Indian Side of The Border

ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਰਾਜੌਰੀ ਵਿਚ ਪਾਕਿਸਤਾਨ ਨੇ ਵੀਰਵਾਰ ਨੂੰ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ। ਪਾਕਿਸਤਾਨ ਸੈਨਿਕਾਂ ਨੇ ਭਾਰਤੀ ਸਰਹੱਦ 'ਤੇ ਭਾਰੀ ਗੋਲਾਬਾਰੀ ਕੀਤੀ। ਇਸ ਵਿਚ ਰਾਇਫਲਮੈਨ ਯਸ਼ਪਾਲ (24) ਸ਼ਹੀਦ ਹੋ ਗਏ। ਦੂਜੇ ਪਾਸੇ, ਅਤਿਵਾਦੀਆਂ ਨੇ ਸੋਪੋਰ ਵਿਚ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਗਰਨੇਡ ਸੁੱਟਿਆ। ਇਸ ਵਿਚ ਪੁਲਿਸ ਸਟੇਸ਼ਨ ਦੇ ਇੰਚਾਰਜ ਸਮੇਤ ਤਿੰਨ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋਏ ਹਨ।

ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ, “ਪਾਕਿਸਤਾਨ ਸੈਨਾ ਨੇ ਫਾਇਰਿੰਗ ਕਰਕੇ ਸੁੰਦਰਬਨੀ ਸੈਕਟਰ ਵਿਚ ਭਾਰਤੀ ਸਰਹੱਦ ਦੀਆਂ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਵੀਰਵਾਰ ਸਵੇਰੇ ਤੋਂ ਸ਼ੁਰੂ ਹੋਈ ਗੋਲਾਬਾਰੀ ਰੁਕ ਰੁਕ ਕੇ ਹੁੰਦੀ ਰਹੀ। ਭਾਰਤ ਵੱਲੋਂ ਵੀ ਇਸ ਦਾ ਡੱਟ ਕੇ ਮੁਕਾਬਲਾ ਕੀਤਾ ਗਿਆ।”

ਸੋਪੋਰ ਵਿਚ ਪੁਲਿਸ 'ਤੇ ਗਰਨੇਡ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਸੋਪੋਰ ਵਿਚ ਅਤਿਵਾਦੀਆਂ ਦੇ ਖਿਲਾਫ ਤਲਾਸ਼ੀ ਮੁਹਿੰਮ ਚਲਾਈ। ਨਿਊਜ਼ ਏਜੰਸੀ ਦੇ ਸੂਤਰਾਂ ਮੁਤਾਬਕ, ਅਤਿਵਾਦੀ ਇਕ ਘਰ ਵਿਚ ਲੁੱਕੇ ਹੋਏ ਹਨ, ਜਿਨ੍ਹਾਂ ਨੂੰ ਘੇਰ ਲਿਆ ਹੈ।

14 ਫਰਵਰੀ ਨੂੰ ਜੈਸ਼-ਏ-ਮੁਹੰਮਦ ਦੇ ਅਤਿਵਾਦੀਆਂ ਨੇ ਸੀਆਰਪੀਐਫ ਦੇ ਕਾਫਲੇ 'ਤੇ ਹਮਲਾ ਕੀਤਾ ਸੀ। ਇਸ ਵਿਚ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ ਮੋਦੀ ਸਰਕਾਰ ਨੇ ਘਾਟੀ ਵਿਚ ਅਤਿਵਾਦੀਆਂ ਦੇ ਖਿਲਾਫ ਕਾਰਵਾਈ ਕਰਨ ਲਈ ਸੁਰੱਖਿਆ ਬਲਾਂ ਨੂੰ ਪੂਰੀ ਖੁੱਲ ਦੇ ਦਿੱਤੀ। ਭਾਰਤੀ ਹਵਾਈ ਸੈਨਾ ਨੇ ਪਾਕਿ ਦੇ ਬਾਲਾਕੋਟ ਵਿਚ ਏਅਰ ਸਟ੍ਰਾਇਕ ਕਰਕੇ ਜੈਸ਼ ਦੇ ਕਈ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਇਸ ਦੌਰਾਨ ਕਰੀਬ 350 ਅਤਿਵਾਦੀਆਂ ਦੇ ਮਾਰੇ ਗਏ ਸਨ।