ਕੋਰੋਨਾ ਦੇ ਦੋ ਸ਼ੱਕੀ ਮਰੀਜ਼ ਮਿਲਣ ਨਾਲ ਅਜਨਾਲਾ ਦੇ ਪਿੰਡਾਂ ‘ਚ ਦਹਿਸ਼ਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਬਾਅਦ ਕਰੋਨਾ ਵਾਇਰਸ ਹੁਣ ਪੰਜਾਬ ਵਿਚ ਵੀ ਪੁੱਜ ਚੁੱਕੇ ਹੈ

Coronavirus

ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਬਾਅਦ ਕਰੋਨਾ ਵਾਇਰਸ ਹੁਣ ਪੰਜਾਬ ਵਿਚ ਵੀ ਪੁੱਜ ਚੁੱਕੇ ਹੈ। ਜਿਸ ਦਾ ਇਕ ਹੋਰ ਮਾਮਲਾ ਹੁਣ ਅਜਨਾਲਾ ਦੇ ਸਿਵਲ ਹਸਪਤਾਲ ਵਿਚ ਦੇਖਣ ਨੂੰ ਮਿਲਿਆ ਹੈ। ਜਿੱਥੇ ਅਜਨਾਲਾ ਦੇ ਨਾਲ ਲਗਦੇ ਪਿੰਡ ਈਸਾਪੁਰ ਅਤੇ ਪਿੰਡ ਭਲਾ ਵਿਚ ਵਿਦੇਸ਼ਾਂ ਤੋਂ ਆਏ ਨੌਜਵਾਨਾਂ ਵਿਚ ਕਰੋਨਾ ਵਾਇਰਸ ਦੇ ਲੱਛਣ ਮਿਲੇ ਹਨ।  ਦੱਸ ਦੱਈਏ ਕਿ ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਡਾਕਟਰਾਂ ਦੀ ਇਕ ਟੀਮ ਨੇ ਉਨ੍ਹਾਂ ਮਰੀਜ਼ਾਂ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਹੈ।

ਡਾਕਟਰਾਂ ਵੱਲੋਂ ਮਰੀਜ਼ਾਂ ਦੇ ਸੈਂਪਲ ਲੈਣ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਜਾਂਚ ਕੇਂਦਰ ਵਿਚ ਜਾਂਚ ਲਈ ਭੇਜ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ.ਪ੍ਰਕਾਸ਼ ਨੇ ਦੱਸਿਆ ਕਿ ਇਹ ਦੋਵੇਂ ਮਰੀਜ਼ ਪਿਛਲੇ ਦਿਨੀਂ ਹੀ ਵਿਦੇਸ਼ ਤੋਂ ਪਰਤੇ ਸਨ ਜਿਸ ਲਈ ਰਾਜਾਸਾਂਸੀ ਏਅਰਪੋਰਟ ‘ਤੇ ਇਨ੍ਹਾਂ ਦੀ ਸਕਰੀਨਿੰਗ ਕੀਤੀ ਗਈ ਸੀ ਪਰ ਉਸ ਸਮੇਂ ਇਨ੍ਹਾਂ ਮਰੀਜ਼ਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਸੀ ਪਰ ਬੀਤੇ ਦਿਨ ਇਨ੍ਹਾਂ ਵਿਚ ਕਰੋਨਾ ਵਾਇਰਸ ਦੇ ਲੱਛਣ ਦੇਖਣ ਨੂੰ  ਮਿਲੇ ਸਨ ।

ਜਿਸ ਕਾਰਨ ਉਨ੍ਹਾਂ ਨੂੰ ਘਰ ਵਿਚ ਹੀ ਨਜ਼ਰ ਬੰਦ ਕਰ ਦਿੱਤਾ ਗਿਆ ਹੈ ਪਰ ਉਥੇ ਹੀ ਦੂਜੇ ਮਰੀਜ਼ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਮੈਡੀਕਲ ਸਹੂਲਤ ਲਈ ਭਰਤੀ ਕਰਵਾਇਆ ਗਿਆ ਹੈ। ਦੱਸ ਦੱਈਏ ਕਿ ਇਸ ਤੋਂ ਪਹਿਲਾਂ ਕਰੋਨਾ ਵਾਇਰਸ ਨਾਲ ਹੋਈ ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਬਲਦੇਵ ਸਿੰਘ ਦੇ ਨਜਦੀਕੀਆਂ ‘ਤੇ ਵੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ।

ਉਸ ਤੋਂ ਬਾਅਦ ਬਲਦੇਵ ਸਿੰਘ ਦੇ ਇਕ ਮਿੱਤਰ ਹਰਭਜਨ ਸਿੰਘ ਦੇ ਵਿਚੋਂ ਵੀ ਕਰੋਨਾ ਵਾਇਰਸ ਦੇ ਲੱਛਣ ਦਿਖਣ ਕਾਰਨ ਸਿਹਤ ਵਿਭਾਗ ਦੇ ਵੱਲੋਂ ਹਰਭਜਨ ਸਿੰਘ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ ਅਤੇ ਹਰਭਜਨ ਦੇ ਖੂਨ ਦੇ ਸੈਂਪਲ ਲੈ ਕੇ ਪੀ.ਜ਼ੀ.ਆਈ. ਵਿਖੇ ਭੇਜ ਦਿਤੇ ਗਏ ਸਨ । ਜਿਨ੍ਹਾਂ ਨੂੰ ਰਿਪੋਰਟ ਵਿਚੋਂ ਪੌਜੀਟਿਵ ਪਾਇਆ ਗਿਆ ਸੀ। ਹਰਭਜਨ ਦੀ ਰਿਪੋਰਟ ਆਉਣ ਤੋਂ ਬਾਅਦ ਉਸ ਦੇ ਇਲਾਕੇ ਮੌਰਾਵਾਲੀ ਵਿਚ ਸਨਸਨੀ ਫੈਲੀ ਹੋਈ ਹੈ।

ਦੱਸ ਦੱਈਏ ਕਿ ਹੁਣ ਤੱਕ ਪੰਜਾਬ ਵਿਚ ਕਰੋਨਾ ਵਾਇਰਸ ਦੇ 7 ਮਰੀਜ਼ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ ਪਠਲਾਵਾ ਦੇ  ਬਲਦੇਵ ਦੀ ਮੌਤ ਹੋ ਚੁੱਕੀ ਹੈ। ਬਲਦੇਵ ਸਿੰਘ 6 ਮਾਰਚ ਨੂੰ ਜਰਮਨ ਤੋਂ ਵਾਇਆ ਇਟਲੀ ਹੁੰਦਾ ਹੋਇਆ ਭਾਰਤ ਪੁੱਜਾ ਸੀ ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।