ਕੋਰੋਨਾਵਾਇਰਸ: ਕੇਰਲ ਸਰਕਾਰ ਨੇ 20ਹਜ਼ਾਰ ਕਰੋੜ ਰੁਪਏ ਦੇ ਵਿੱਤੀ ਪੈਕੇਜ ਦਾ ਕੀਤਾ ਐਲਾਨ  

ਏਜੰਸੀ

ਖ਼ਬਰਾਂ, ਰਾਸ਼ਟਰੀ

ਵੀਰਵਾਰ ਨੂੰ, ਇਸ ਦੀ ਰਿਪੋਰਟ ਸਕਾਰਾਤਮਕ ਪਾਈ ਗਈ...

Coronavirus: Kerala Government Announces Rs 20k Crore Financial Package

ਕੇਰਲ: ਕੇਰਲ ਤੋਂ ਇਕ ਹੋਰ ਕੇਸ ਮਿਲਣ ਨਾਲ ਰਾਜ ਵਿਚ ਹੁਣ ਕੋਰੋਨਾ ਪਾਜ਼ੀਟਿਵ ਦੀ ਗਿਣਤੀ 25 ਹੋ ਗਈ ਹੈ। ਕੇਰਲ ਸਰਕਾਰ ਨੇ ਵੀਰਵਾਰ ਨੂੰ ਸੰਕਟ ਨਾਲ  ਲੜਨ ਲਈ 20 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦਾ ਐਲਾਨ ਕੀਤਾ ਹੈ। ਦਸ ਦਈਏ ਕਿ ਕੇਰਲ ਵਿਚ 3 ਪਾਜ਼ੀਟਿਵ ਕੇਸ ਪਹਿਲਾਂ ਹੀ ਰਿਕਵਰ ਹੋ ਚੁੱਕੇ ਹਨ ਅਤੇ ਹਸਪਤਾਲ ਤੋਂ ਡਿਸਚਾਰਜ ਹੋ ਚੁੱਕੇ ਹਨ। ਕੇਰਲ ਦੇ ਕਾਸਰਗੌਡ ਦਾ ਵਸਨੀਕ ਜੋ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਆਇਆ ਹੈ।

ਵੀਰਵਾਰ ਨੂੰ, ਇਸ ਦੀ ਰਿਪੋਰਟ ਸਕਾਰਾਤਮਕ ਪਾਈ ਗਈ। ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਕੋਵਿਡ-19 ਦੀ ਸਥਿਤੀ ਬਾਰੇ ਸਮੀਖਿਆ ਬੈਠਕ ਕੀਤੀ। ਮੁਲਾਕਾਤ ਤੋਂ ਬਾਅਦ, ਉਹਨਾਂ ਪੱਤਰਕਾਰਾਂ ਨੂੰ ਕਿਹਾ ਲਗਭਗ 31,173 ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚੋਂ 237 ਦੀ ਹਸਪਤਾਲ ਵਿਚ ਨਿਗਰਾਨੀ ਕੀਤੀ ਜਾ ਰਹੀ ਹੈ।" ਵਿਜੇਅਨ ਨੇ ਕਿਹਾ ਕਿ ਵੀਰਵਾਰ ਨੂੰ ਲਗਭਗ 64 ਲੋਕਾਂ ਨੂੰ ਦਾਖਲ ਕੀਤਾ ਗਿਆ ਸੀ।

ਕੇਰਲ ਸਰਕਾਰ ਨੇ ਰਾਜ ਵਿਚ ਮਹਾਂਮਾਰੀ ਦੇ ਪ੍ਰਭਾਵ ਨੂੰ ਦੇਖਦੇ ਹੋਏ ਇਸ ਨਾਲ ਲੜਨ ਲਈ 20 ਹਜ਼ਾਰ ਕਰੋੜ ਰੁਪਏ ਦੇ ਵਿੱਤੀ ਪੈਕੇਜ ਦਾ ਐਲਾਨ ਕੀਤਾ ਹੈ। ਕੇਰਲ ਸਰਕਾਰ ਨੇ ਸਵੱਛਤਾ ਨੂੰ ਲੈ ਕੇ ਵੀ ਇਕ ਵੱਡੇ ਅਭਿਆਨ ਦੀ ਸ਼ੁਰੂਆਤ ਕੀਤੀ ਹੈ ਜਿਸ ਨੂੰ ਬ੍ਰੇਕ ਦਾ ਚੇਨ ਨਾਮ ਦਿੱਤਾ ਗਿਆ ਹੈ। ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਦਿਨ ਵਿਚ ਕਈ ਵਾਰ ਸਾਬਣ ਦੇ ਨਾਲ ਹੱਥ ਧੋਣ ਦੀ ਹਿਦਾਇਤ ਦਿੱਤੀ ਗਈ ਹੈ।

ਇਸ ਵਿੱਚ, ਸਰਕਾਰ ਅਤੇ ਸਮਾਜਿਕ ਸੰਗਠਨਾਂ ਦੁਆਰਾ ਇਸਦੇ ਲਈ ਕਈ ਜਨਤਕ ਸਥਾਨਾਂ ਤੇ ਇੱਕ ਅਸਥਾਈ ਵਾਸ਼ ਬੇਸਿਨ ਦਾ ਪ੍ਰਬੰਧ ਕੀਤਾ ਗਿਆ ਹੈ। ਅਜਿਹੇ ਵਾਸ਼ ਬੇਸਿਨ ਸਾਰੇ ਬੱਸ ਅੱਡਿਆਂ ਅਤੇ ਜਨਤਕ ਥਾਵਾਂ ਤੇ ਲਗਾਏ ਗਏ ਹਨ। ਇਸ ਤੋਂ ਇਲਾਵਾ ਹੱਥ ਧੋਣ ਵਾਲੇ ਡਾਂਸ ਦੀ ਵੀਡੀਓ ਵੀ ਕੇਰਲ ਪੁਲਿਸ ਦੁਆਰਾ ਵਾਇਰਲ ਕੀਤੀ ਗਈ ਸੀ, ਜਿਸ ਵਿੱਚ ਕੇਰਲ ਪੁਲਿਸ ਡਾਂਸ ਕਰਦਿਆਂ ਹੱਥ ਧੋਣ ਦਾ ਤਰੀਕਾ ਅਤੇ ਇਸ ਦੇ ਫਾਇਦਿਆਂ ਬਾਰੇ ਦੱਸ ਰਹੀ ਹੈ।

ਦਸ ਦਈਏ ਕਿ ਦੇਸ਼ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ ਸੰਕਰਮਣ ਦੇ 170 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 4 ਲੋਕਾਂ ਦੀ ਮੌਤ ਵੀ ਹੋ ਗਈ ਹੈ। ਇਸ ਨੂੰ ਦੇਖਦੇ ਹੋਏ ਵੀਰਵਾਰ ਨੂੰ ਦੇਸ਼ ਦੇ ਨਾਮ ਸੰਬੋਧਨ ਵਿਚ ਪੀਐਮ ਮੋਦੀ ਨੇ ਦੇਸ਼ਵਾਸੀਆਂ ਨੂੰ 22 ਮਾਰਚ ਨੂੰ ਜਨਤਾ ਕਰਫਿਊ ਦੀ ਅਪੀਲ ਕੀਤੀ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।