ਭਾਜਪਾ ਸੰਸਦ ਮੈਂਬਰ ਨੇ ਆਪਣੀ ਸਰਕਾਰ ਨੂੰ ਵਿਖਾਇਆ ਸ਼ੀਸ਼ਾ,ਹਵਾਈ ਅੱਡਿਆਂ ਦੇ ਨਿਜੀਕਰਨ 'ਤੇ ਚੁੱਕੇ ਸਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ, ਅਡਾਨੀ ਨੂੰ ਹੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿਉਂ ਨਹੀਂ ਬਣਾ ਦਿੰਦੀ ਸਰਕਾਰ

Rajya Sabha member Subramanian Swamy

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਜਨਤਕ ਅਦਾਰਿਆਂ ਦੇ ਨਿੱਜੀਕਰਨ ਦੀ ਵਿੱਢੀ ਮੁਹਿੰਮ ਖਿਲਾਫ਼ ਲੋਕ ਰੋਹ ਵਧਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਤੋਂ ਬਾਅਦ ਹੁਣ ਸੱਤਾਧਾਰੀ ਧਿਰ ਦਾ ਘਰ ਅੰਦਰੋਂ ਵੀ ਵਿਰੋਧ ਹੋਣ ਲੱਗਾ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਕੇਂਦਰ ਸਰਕਾਰ ਵੱਲ ਨਿਸ਼ਾਨਾ ਸਾਧਦਿਆਂ ਤਿੱਖੇ ਸਵਾਲ ਪੁੱਛੇ ਹਨ। ਦੇਸ਼ ਦੇ ਛੇ ਮੁੱਖ ਹਵਾਈ ਅੱਡਿਆਂ ਦੇ ਨਿੱਜੀਕਰਨ ਦੇ ਫ਼ੈਸਲੇ 'ਤੇ ਸਵਾਲ ਚੁਕਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੁਣ ਅਡਾਨੀ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਬਣਾ ਦੇਣਾ ਚਾਹੀਦਾ ਹੈ।