ਮੈਂ ਦਿੱਲੀ ਤੋਂ ਪੰਜਾਬ ਦੇ ਕਿਸਾਨਾਂ ਨੂੰ ਸਲਾਮ ਕਰਨ ਆਇਆ ਹਾਂ- ਅਰਵਿੰਦ ਕੇਜਰੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਸਦਕੇ ਜਾਈਏ ਪੰਜਾਬ ਦੇ ਕਿਸਾਨ ਦੇ ਜਿਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਾਈਆਂ ਗਈਆਂ ਰੋਕਾਂ ਨੂੰ ਤੋੜਦਿਆਂ ਹੋਇਆ ਦਿੱਲੀ ਵਿੱਚ ਮੋਰਚੇ ਲਾਏ ਹਨ ।

Arvind Kejriwal

ਮੋਗਾ :ਮੈਂ ਦਿੱਲੀ ਤੋਂ ਪੰਜਾਬ ਦੇ ਕਿਸਾਨਾਂ ਨੂੰ ਸਲਾਮ ਕਰਨ ਆਇਆ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਘਾਪੁਰਾਣਾ ਰੈਲੀ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੈਲੀ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਸਲਾਮ ਕਰਨ ਆਇਆ ਹਾਂ, ਬਾਘਾਪੁਰਾਣਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਰੈਲੀ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ ਕਿਉਂਕਿ ਪੰਜਾਬ ਦੇ ਕਿਸਾਨਾਂ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੀ ਗਏ ਤਿੰਨੇ ਕਾਲੇ ਕਾਨੂੰਨਾਂ ਦੀ ਖ਼ਿਲਾਫ਼ ਦੇਸ਼ ਵਿੱਚ ਸਭ ਤੋਂ ਪਹਿਲਾਂ ਆਵਾਜ਼ ਬੁਲੰਦ ਕੀਤੀ । ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨ ਅੱਜ ਪੰਜਾਬ ਦੇ ਕਿਸਾਨਾਂ ਦੀ ਅਗਵਾਈ ਕਬੂਲ ਰਹੇ ਹਨ।