ਲੋਕ ਸਭਾ ਸਪੀਕਰ ਓਮ ਬਿਰਲਾ ਕੋਰੋਨਾ ਪਾਜ਼ੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੰਪਰਕ ਵਿੱਚ ਰਹਿਣ ਵਾਲੇ ਲੋਕਾਂ ਨੂੰ ਟੈਸਟ ਕਰਵਾਉਣ ਲਈ ਅਪੀਲ

Om Birla

 ਨਵੀਂ ਦਿੱਲੀ: ਕੋਰੋਨਾ ਦੀ ਲਾਗ ਦੀ ਗਤੀ ਇਕ ਵਾਰ ਫਿਰ ਵੱਧ ਰਹੀ ਹੈ।  ਐਤਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਕੋਵਿਡ ਸਕਾਰਾਤਮਕ ਪਾਏ ਗਏ ਹਨ। ਉਹਨਾਂ ਨੂੁੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਹਾਲਤ ਸਥਿਰ ਹੈ।

 ਸੰਪਰਕ ਵਿਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ 
ਓਮ ਬਿਰਲਾ ਦੀ ਤਰਫੋਂ ਕਿਹਾ ਗਿਆ ਹੈ ਕਿ ਜਿਹੜੇ ਲੋਕ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹਨਾਂ ਨੂੰ ਕੋਰੋਨਾ  ਟੈਸਟ ਕਰਵਾਉਣਾ ਚਾਹੀਦਾ ਹੈ, ਤਾਂ ਜੋ ਇਸ ਲਾਗ ਤੋਂ ਬਚਿਆ ਜਾ ਸਕੇ। ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਰਿਪੋਰਟ ਸਕਾਰਾਤਮਕ ਸਾਹਮਣੇ ਆਉਣ ਤੋਂ ਬਾਅਦ ਓਮ ਬਿਰਲਾ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ।