ਮੱਧ ਪ੍ਰਦੇਸ਼ ਦੇ ਵੱਖ ਵੱਖ ਸ਼ਹਿਰਾਂ 'ਚ ਲੱਗਾ ਲਾਕਡਾਊਨ, ਜਾਣੋ ਕਿੱਥੇ ਕਿੱਥੇ ਲੱਗੀ ਰੋਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇੱਥੇ ਹਰ ਐਤਵਾਰ ਲਾਕਡਾਊਨ ਲੱਗੇਗਾ। 

Madhya Pradesh One-day lockdown

ਜੱਬਲਪੁਰ - ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਰ ਵੱਧ ਰਹੇ ਹਨ। ਇਸ ਵਿਚਕਾਰ ਮੱਧ ਪ੍ਰਦੇਸ਼ ਦੇ ਵੱਖ ਵੱਖ ਸ਼ਹਿਰ, ਇਨ੍ਹਾਂ ਵਿਚ ਜੱਬਲਪੁਰ, ਇੰਦੌਰ ਤੇ ਭੋਪਾਲ ਸ਼ਾਮਿਲ ਹਨ ਪਰ ਇੱਥੇ ਇਕ ਦਿਨ ਦਾ ਲਾਕਡਾਊਨ ਲਾਇਆ ਗਿਆ ਹੈ। ਇੱਥੇ ਹਰ ਐਤਵਾਰ ਲਾਕਡਾਊਨ ਲਾਇਆ ਜਾਵੇਗਾ। 

ਸ਼ਨੀਵਾਰ ਰਾਤ 10 ਵਜੇ ਤੋਂ ਕੱਲ ਸਵੇਰੇ 6 ਵਜੇ ਤੱਕ ਮੱਧ ਪ੍ਰਦੇਸ਼ ਦੇ ਤਿੰਨਾਂ ਸ਼ਹਿਰਾਂ ਭੋਪਾਲ, ਇੰਦੌਰ ਅਤੇ ਜਬਲਪੁਰ ਵਿੱਚ ਕੁੱਲ 32 ਘੰਟਿਆਂ ਲਈ ਤਾਲਾਬੰਦੀ ਲਾਗੂ ਕੀਤੀ ਗਈ ਹੈ। ਇਸ ਸਮੇਂ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਹੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਅਰਸੇ ਦੌਰਾਨ ਹਸਪਤਾਲ ਅਤੇ ਮੈਡੀਕਲ ਸਟੋਰ ਖੁੱਲੇ ਰਹਿਣਗੇ।

Corona case

ਦੱਸ ਦੇਈਏ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਅਗਲੇ ਹੁਕਮਾਂ ਤੱਕ ਹਰ ਐਤਵਾਰ ਨੂੰ ਭੋਪਾਲ, ਇੰਦੌਰ ਅਤੇ ਜਬਲਪੁਰ ਵਿੱਚ ਤਾਲਾਬੰਦੀ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਹਰ ਸ਼ਨੀਵਾਰ ਨੂੰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਨਾਈਟ ਕਰਫਿਊ ਵੀ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਇਨ੍ਹਾਂ ਤਿੰਨਾਂ ਸ਼ਹਿਰਾਂ ਦੇ ਸਾਰੇ ਸਕੂਲ ਅਤੇ ਕਾਲਜ 31 ਮਾਰਚ ਤੱਕ ਬੰਦ ਰਹਿਣਗੇ।

night curfew