ਮਹਾਰਾਸ਼ਟਰ: ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖਿਲਾਫ ਦੋਸ਼ ਗੰਭੀਰ ਹਨ- ਸ਼ਰਦ ਪਵਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

-1-2 ਦਿਨਾਂ ਵਿਚ ਫੈਸਲਾ ਲਵਾਂਗੇ।

Sharad Pawar

ਨਵੀਂ ਦਿੱਲੀ:ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਮਹਾਵਿਕਸ ਅਗਾਦੀ ਦੇ ਨੇਤਾਵਾਂ ਦੇ ਬਿਆਨ ਆਉਣੇ ਸ਼ੁਰੂ ਹੋ ਗਏ ਹਨ। ਗ੍ਰਹਿ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ 'ਤੇ ਲਗਾਏ ਗਏ ਦੋਸ਼ਾਂ ਬਾਰੇ ਪਾਰਟੀ ਮੁਖੀ ਸ਼ਰਦ ਪਵਾਰ ਨੇ ਐਤਵਾਰ ਨੂੰ ਕਿਹਾ ਕਿ ਗ੍ਰਹਿ ਮੰਤਰੀ 'ਤੇ ਲੱਗੇ ਦੋਸ਼ ਗੰਭੀਰ ਹਨ ਅਤੇ ਮੁੱਖ ਮੰਤਰੀ ਉਧਵ ਠਾਕਰੇ ਖਿਲਾਫ ਕਾਰਵਾਈ ਕੀਤੀ ਜਾਣੀ ਹੈ ਅਤੇ ਇਕ ਦੋ ਦਿਨਾਂ ਵਿਚ ਗੱਲਬਾਤ ਕਰਨ ਤੋਂ ਬਾਅਦ ਫੈਸਲਾ ਲਿਆ ਜਾਵੇਗਾ।