ਪੁਸ਼ਕਰ ਸਿੰਘ ਧਾਮੀ ਹੋਣਗੇ ਉੱਤਰਾਖੰਡ ਦੇ ਨਵੇਂ CM, ਵਿਧਾਇਕ ਦਲ ਦੀ ਬੈਠਕ ਵਿਚ ਲਿਆ ਗਿਆ ਫੈਸਲਾ
ਉੱਤਰਾਖੰਡ ਵਿਚ ਭਾਰਤੀ ਜਨਤਾ ਪਾਰਟੀ ਨੂੰ ਲਗਾਤਾਰ ਦੂਜੀ ਵਾਰ ਸੱਤਾ ਵਿਚ ਲਿਆਉਣ ਵਾਲੇ ਪੁਸ਼ਕਰ ਸਿੰਘ ਧਾਮੀ ਹੀ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ।
ਦੇਹਰਾਦੂਨ: ਉੱਤਰਾਖੰਡ ਵਿਚ ਭਾਰਤੀ ਜਨਤਾ ਪਾਰਟੀ ਨੂੰ ਲਗਾਤਾਰ ਦੂਜੀ ਵਾਰ ਸੱਤਾ ਵਿਚ ਲਿਆਉਣ ਵਾਲੇ ਪੁਸ਼ਕਰ ਸਿੰਘ ਧਾਮੀ ਹੀ ਸੂਬੇ ਦੇ ਅਗਲੇ ਮੁੱਖ ਮੰਤਰੀ ਹੋਣਗੇ। ਸੂਬੇ ਵਿਚ ਭਾਜਪਾ ਦੇ ਅਬਜ਼ਰਵਰ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸਹਿ-ਅਬਜ਼ਰਵਰ ਤੇ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਦੀ ਮੌਜੂਦਗੀ ਵਿਚ ਇੱਥੇ ਭਾਜਪਾ ਦੇ ਸੂਬਾ ਹੈੱਡਕੁਆਰਟਰ ਵਿਚ ਹੋਈ ਭਾਜਪਾ ਵਿਧਾਇਕ ਦਲ ਦੀ ਬੈਠਕ ਵਿਚ ਪੁਸ਼ਕਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਨੇਤਾ ਚੁਣਿਆ ਗਿਆ।
Pushkar Singh Dhami will be the new Chief Minister of Uttarakhand
ਇਸ ਦਾ ਐਲਾਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਧਾਮੀ ਨੇ ਸਿਰਫ਼ ਛੇ ਮਹੀਨਿਆਂ ਦੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੇ ਦਿਲਾਂ 'ਤੇ ਆਪਣੀ ਛਾਪ ਛੱਡੀ, ਜਿਸ ਕਾਰਨ ਪਾਰਟੀ ਦੀ ਜਿੱਤ ਹੋਈ ਹੈ। ਹਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ ਸੂਬੇ ਦੀਆਂ 70 ਸੀਟਾਂ ਵਿਚੋਂ 47 ਸੀਟਾਂ ਜਿੱਤੀਆਂ ਅਤੇ ਦੋ ਤਿਹਾਈ ਤੋਂ ਵੱਧ ਬਹੁਮਤ ਨਾਲ ਲਗਾਤਾਰ ਦੂਜੀ ਵਾਰ ਸੱਤਾ ਵਿਚ ਆਈ।
Pushkar Singh Dhami
ਹਾਲਾਂਕਿ ਉੱਤਰਾਖੰਡ ਵਿਚ ਭਾਜਪਾ ਦੀ ਅਗਵਾਈ ਕਰਨ ਵਾਲੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਆਪਣੀ ਰਵਾਇਤੀ ਸੀਟ ਖਟੀਮਾ ਤੋਂ ਹਾਰ ਗਏ। ਇਸ ਕਾਰਨ ਲੀਡਰਸ਼ਿਪ ਨੂੰ ਮੁੜ ਮੁੱਖ ਮੰਤਰੀ ਦੇ ਨਾਂਅ 'ਤੇ ਮੰਥਨ ਕਰਨਾ ਪਿਆ, ਜਿਸ ਨੂੰ ਕਰੀਬ 11 ਦਿਨ ਲੱਗ ਗਏ। ਆਪਣੇ ਨਾਂਅ ਦੇ ਐਲਾਨ ਤੋਂ ਬਾਅਦ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੂਬੇ ਦੀ ਤਰੱਕੀ ਲਈ ਕੰਮ ਕਰਨਗੇ ਅਤੇ ਉੱਤਰਾਖੰਡ ਨੂੰ ਦੇਸ਼ ਦਾ ਸਰਵੋਤਮ ਸੂਬਾ ਬਣਾਉਣਗੇ।