ਮਰਹੂਮ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਸਮੇਤ ਇਹਨਾਂ ਹਸਤੀਆਂ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਨਿਵਾਜਿਆ
ਮਰਹੂਮ ਗੁਰਮੀਤ ਬਾਵਾ ਦੀ ਧੀ ਨੇ ਰਾਸ਼ਟਰਪਤੀ ਕੋਲੋਂ ਪ੍ਰਾਪਤ ਕੀਤਾ ਪੁਰਸਕਾਰ
ਨਵੀਂ ਦਿੱਲੀ : ਇਸ ਸਾਲ ਦੇ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਲਾਮ ਨਬੀ ਆਜ਼ਾਦ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ।
ਗੁਲਾਮ ਨਬੀ ਆਜ਼ਾਦ ਨੂੰ ਇਹ ਸਨਮਾਨ ਸਮਾਜ ਸੇਵਾ ਦੇ ਖੇਤਰ ਲਈ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਮਰਹੂਮ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਨਿਵਾਜਿਆ ਗਿਆ। ਮਰਹੂਮ ਗੁਰਮੀਤ ਬਾਵਾ ਦੀ ਧੀ ਨੇ ਰਾਸ਼ਟਰਪਤੀ ਕੋਲੋਂ ਇਹ ਪੁਰਸਕਾਰ ਪ੍ਰਾਪਤ ਕੀਤਾ।
ਸਚਿਦਾਨੰਦ ਸਵਾਮੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਅਮੁੱਲ ਯੋਗਦਾਨ ਲਈ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਆਪਣੇ ਸਥਾਨ ਤੋਂ ਤੁਰ ਕੇ ਉਨ੍ਹਾਂ ਕੋਲ ਗਏ ਅਤੇ ਉਨ੍ਹਾਂ ਦਾ ਸਨਮਾਨ ਕੀਤਾ। ਪਿਛਲੇ ਸਾਲ ਇੱਕ ਹੈਲੀਕਾਪਟਰ ਹਾਦਸੇ ਵਿੱਚ ਇਸ ਦੇਸ਼ ਨੂੰ ਅਲਵਿਦਾ ਕਹਿਣ ਵਾਲੇ ਮਰਹੂਮ ਸੀਡੀਐਸ ਜਨਰਲ ਬਿਪਿਨ ਰਾਵਤ ਨੂੰ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਇਸ ਐਵਾਰਡ ਨੂੰ ਲੈਣ ਲਈ ਬਿਪਿਨ ਰਾਵਤ ਦੀਆਂ ਦੋਵੇਂ ਬੇਟੀਆਂ ਕ੍ਰਿਤਿਕਾ ਅਤੇ ਤਾਰਿਣੀ ਮੌਜੂਦ ਸਨ, ਜਿਨ੍ਹਾਂ ਨੂੰ ਰਾਸ਼ਟਰਪਤੀ ਦੇ ਹੱਥੋਂ ਇਹ ਐਵਾਰਡ ਦਿੱਤਾ ਗਿਆ। ਪੈਰਾਲੰਪਿਕ ਵਿੱਚ ਭਾਰਤ ਵੱਲੋਂ ਜੈਵਲਿਨ ਥਰੋਅ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਦੇਵੇਂਦਰ ਝਾਝਰੀਆ ਨੂੰ ਵੀ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।