Arvind Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਈਡੀ ਦੀ ਟੀਮ
Arvind Kejriwal : ਈਡੀ ਦੀ ਟੀਮ ਕਰੇਗੀ ਪੁੱਛਗਿੱਛ
The ED team reached the house of Delhi Chief Minister Arvind Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਈਡੀ ਦੀ ਟੀਮ ਪਹੁੰਚੀ ਹੈ। ਮੰਨਿਆ ਜਾ ਰਿਹਾ ਹੈ ਕਿ ਟੀਮ ਇੱਥੇ ਸੀਐਮ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਸੀ।
ਇਹ ਵੀ ਪੜ੍ਹੋ: Arvind Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ ਈਡੀ ਦੀ ਟੀਮ
ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਤੋਂ ਤੁਰੰਤ ਰਾਹਤ ਦੀ ਮੰਗ ਕੀਤੀ ਸੀ। ਅਦਾਲਤ ਨੇ ਫਿਲਹਾਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਇਲਾਵਾ ਈਡੀ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from 'The ED team reached the house of Delhi Chief Minister Arvind Kejriwal' stay tuned to Rozana Spokesman)