ਫੇਫੜਿਆਂ ਤੋਂ ਇਲਾਵਾ ਸਰੀਰ ਦੇ ਇਨ੍ਹਾਂ ਅੰਗਾਂ ਨੂੰ ਵੀ ਨੁਕਸਾਨ ਕਰਦਾ ਹੈ ‘ਕਰੋਨਾ ਵਾਇਰਸ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਵਿਚ ਵੀ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 18 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ ਇਸ ਦੇ ਨਾਲ ਹੀ ਇਸ ਵਾਇਰਸ ਨਾਲ 596 ਲੋਕਾਂ ਦੀ ਮੌਤ ਹੋ ਚੁੱਕੀ ਹੈ।

coronavirus

ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਦੇ ਕਾਰਨ ਹਾਹਾਕਾਰ ਮੱਚੀ ਹੋਈ ਹੈ। ਜਿਸ ਨੇ ਪੂਰੇ ਵਿਸ਼ਵ ਭਰ ਵਿਚੋਂ 24 ਲੱਖ ਦੇ ਕਰੀਬ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਇਸ ਨਾਲ 1 ਲੱਖ 70 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੁਨੀਆਂ ਦੇ ਵੱਡੇ-ਵੱਡੇ ਵਿਗਿਆਨੀ ਅਤੇ ਡਾਕਟਰ ਇਸ ਵਾਇਰਸ ਦੀ ਦਵਾਈ ਤਿਆਰ ਕਰਨ ਵਿਚ ਲੱਗੇ ਹੋਏ ਹਨ ਪਰ ਹਾਲੇ ਤੱਕ ਇਸ ਮਹਾਂਮਾਰੀ ਦਾ ਕੋਈ ਇਲਾਜ ਤਿਆਰ ਨਹੀਂ ਹੋ ਸਕਿਆ।

ਕਰੋਨਾ ਵਾਇਰਸ ਦੀਆਂ ਹੁਣ ਤੱਕ ਆਈਆਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਇਹ ਵਾਇਰਸ ਕਿ ਇਹ ਵਾਇਰਸ ਕੇਵਲ ਮਨੁੱਖ ਦੇ ਫੇਫੜਿਆਂ ਨੂੰ ਹੀ ਨੁਕਸਾਨ ਨਹੀਂ ਕਰਦਾ ਸਗੋਂ ਕਈ ਹੋਰ ਅੰਗਾਂ ਤੇ ਵੀ ਇਹ ਮਾਰ ਕਰਦਾ ਹੈ। ਦੱਸ ਦੱਈਏ ਕਿ ਹੁਣ ਤੱਕ ਇਹ ਹੀ ਮੰਨਿਆ ਜਾ ਰਿਹਾ ਸੀ ਕਿ ਕਰੋਨਾ ਵਾਇਰਸ ਮਰੀਜ਼ ਦੇ ਫੇਫੜਿਆਂ ਨੂੰ ਜਕੜ ਲੈਂਦਾ ਹੈ, ਜਿਸ ਕਾਰਨ ਵਿਅਕਤੀ ਨੂੰ ਸਾਹ ਆਉਂਣਾ ਔਖਾ ਹੋ ਜਾਂਦਾ ਹੈ ਪਰ ਕਈ ਰਿਪੋਰਟਾਂ ਵਿਚ ਇਹ ਗੱਲ ਵੀ ਸਾਹਮਣੇ ਆਈ ਹੈ

ਕਿ ਕਰੋਨਾ ਵਾਇਰਸ ਸਰੀਰ ਵਿਚ ਆਕਸੀਜਨ ਲਿਜਾਣ ਵਾਲੇ ਰੈੱਡ ਸੈੱਲਾਂ ਨੂੰ ਵੀ ਖਤਮ ਕਰ ਦਿੰਦਾ ਹੈ। ਵਿਸ਼ਵ ਸਿਹਤ ਸੰਗਠਨ (WHO) ਦੇ ਸਿਹਤ ਐਮਰਜੈਂਸੀ ਦੇ ਕਾਰਜਕਾਰੀ ਨਿਰਦੇਸ਼ਕ ਡਾ. ਮਾਈਕਲ ਜੇ. ਰਿਆਨ ਨੇ ਇਸ ਤਰ੍ਹਾਂ ਦੀਆਂ ਰਿਪੋਰਟਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਕਰੋਨਾ ਮਰੀਜ਼ ਦੇ ਫੇਫੜਿਆਂ ਦੇ ਨਾਲ-ਨਾਲ ਸਰੀਰ ਦੇ ਹੋਰ ਅੰਗਾਂ ਨੂੰ ਵੀ ਪ੍ਰਭਾਵਿਤ ਕਰਦਾ ਹੈ।

ਇਸ ਨਾਲ ਸਰੀਰ ਵਿਚ ਆਕਸੀਜਨ ਦੀ ਕਮੀਂ ਹੋ ਜਾਂਦੀ ਹੈ। ਜਿਸ ਨਾਲ ਕਰੋਨਾ ਪੀੜਿਤ ਵਿਅਕਤੀ ਦੀ ਹਾਲਤ ਕਾਫ਼ੀ ਬੁਰੇ ਹਲਾਤਾਂ ਵਿਚ ਪਹੁੰਚ ਜਾਂਦੀ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਵੀ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 18 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ ਇਸ ਦੇ ਨਾਲ ਹੀ ਇਸ ਵਾਇਰਸ ਨਾਲ 596 ਲੋਕਾਂ ਦੀ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।