Corona Virus : ਭਾਰਤ ‘ਚ ਰਾਹਤ ਦੀ ਖ਼ਬਰ, ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਹੋ ਰਿਹਾ ਵਾਧਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹੁਣ ਤੱਕ ਇਸ ਮਹਾਂਮਾਰੀ ਦੀ ਲਪੇਟ ਵਿਚ ਆਉਂਣ ਨਾਲ ਭਾਰਤ ਵਿਚ 18,601 ਲੋਕ ਪ੍ਰਭਾਵਿਤ ਹੋ ਚੁੱਕੇ ਹਨ

coronavirus

ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ  ਪੂਰੀ ਦੁਨੀਆਂ ਨੂੰ ਲਪੇਟ ਵਿਚ ਲੈਣ ਤੋਂ ਬਾਅਦ ਹੁਣ ਭਾਰਤ ਵਿਚ ਵੀ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਹੁਣ ਤੱਕ ਇਸ ਮਹਾਂਮਾਰੀ ਦੀ ਲਪੇਟ ਵਿਚ ਆਉਂਣ ਨਾਲ ਭਾਰਤ ਵਿਚ 18,601 ਲੋਕ ਪ੍ਰਭਾਵਿਤ ਹੋ ਚੁੱਕੇ ਹਨ ਅਤੇ 590 ਲੋਕਾਂ ਦੀ ਇਸ ਖਤਰਨਾਕ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਇਸੇ ਵਿਚ ਇਕ ਰਾਹਤ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ।

ਜਿਸ ਵਿਚ 3,252 ਮਰੀਜ਼ਾਂ ਕਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਚੁੱਕੇ ਹਨ। ਦੱਸ ਦੱਈਏ ਕਿ ਹਾਲੇ ਤੱਕ ਇਸ ਵਾਇਰਸ ਦੀ ਕੋਈ ਦਵਾਈ ਤਿਆਰ ਨਹੀਂ ਹੋ ਸਕੀ ਇਸ ਲਈ ਇਸ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਦੇ ਲਈ ਦੇਸ਼ ਵਿਚ ਲੌਕਡਾਊਨ ਲਗਾਇਆ ਗਿਆ ਹੈ ਜਿਸ ਨੂੰ ਸਥਿਤੀਆਂ ਦੇ ਹਿਸਾਬ ਨਾਲ ਹੁਣ ਵਧਾ ਕੇ 3 ਮਈ ਤੱਕ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਿਹਤ ਮੰਤਰਾਲਾ ਅਤੇ ਸਰਕਾਰ ਦੇ ਵੱਲੋਂ ਲੋਕਾਂ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੇ ਨਾਲ-ਨਾਲ ਹੀ ਘਰ ਵਿਚ ਰਹਿੰਦਿਆਂ ਜਰੂਰੀ ਸਾਵਧਾਨੀਆਂ ਦੇ ਵੱਜੋਂ ਵਾਰ-ਵਾਰ ਹੱਥਾਂ ਨੂੰ ਧੋਣ ਅਤੇ ਆਸ-ਪਾਸ ਸਫ਼ਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਬੱਚਿਆਂ ਅਤੇ ਬਜੁਰਗਾਂ ਨੂੰ ਇਸ ਵਾਇਰਸ ਤੋਂ ਬਚਾਉਂਣ ਲਈ ਉਨ੍ਹਾਂ ਦਾ ਖਾਸ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਇਸ ਵਿਚ ਇਸ ਗੱਲ ਦਾ ਵੀ ਧਿਆਨ ਰੱਖੋ ਕਿ ਜੇਕਰ ਤੁਸੀ ਕਿਸ ਚੀਜ ਨੂੰ ਬਾਹਰੋਂ ਲਿਆ ਜਾਂ ਮੰਗਵਾਅ ਰਹੇ ਹੋ ਤਾਂ ਉਸ ਨੂੰ ਲਿਆਂਉਣ ਤੋਂ ਬਾਅਦ ਚੰਗੀ ਤਰ੍ਹਾਂ ਆਪਣੇ ਹੱਥਾਂ ਨੂੰ ਸਾਫ ਕਰੋ ਅਤੇ ਸੋਸ਼ਲ ਡਿਸਟੈਂਸਿੰਗ ਦੀ ਪੂਰੀ ਤਰ੍ਹਾਂ ਪਾਲਣਾ ਕਰੋ।

ਦੱਸ ਦੱਈਏ ਕਿ ਹੁਣ ਤੱਕ ਭਾਰਤ ਵਿਚ ਕੁੱਲ ਕੇਸਾਂ ਦੀ ਗਿਣਤੀ 18,601 ਹੈ। ਜਿਨ੍ਹਾਂ ਵਿਚੋਂ ਐਕਟਿਵ ਕੇਸ 14,759 ਹਨ। ਇਸ ਦੇ ਨਾਲ ਹੀ ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਦੇ ਹਿਸਾਬ ਨਾਲ ਪਿਛਲੇ 24 ਘੰਟੇ ਵਿਚ 1,336 ਨਵੇਂ ਕੇਸ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 47 ਲੋਕਾਂ ਦੀ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।