ਕੋਰੋਨਾ ਦੇ ਵਧਦੇ ਕਹਿਰ ਵਿਚਕਾਰ ਇਨ੍ਹਾਂ ਸੂਬਿਆਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਕੂਲ 22 ਅਪਰੈਲ ਤੋਂ 31 ਮਈ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।"

holidays in schools

ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਨਾਲ ਹਾਲਾਤ ਹੋਰ ਵੀ ਜਿਆਦਾ ਵਿਗੜ ਰਹੇ ਹਨ। ਇਸ ਦੇ ਚਲਦੇ ਅੱਜ ਹਰਿਆਣਾ ਸਰਕਾਰ ਨੇ ਕੋਰੋਨਾ ਦੇ ਵਿਗੜਦੇ ਹਾਲਾਤ ਨੂੰ ਵੇਖਦੇ ਹੋਏ ਸਕੂਲਾਂ ਵਿੱਚ 31 ਮਾਰਚ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਇੱਕ ਟਵੀਟ ਜਰੀਏ ਦਿੱਤੀ ਹੈ। ਇਸ ਦੌਰਾਨ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ।

ਸਿੱਖਿਆ ਮੰਤਰੀ ਕੰਵਰ ਪਾਲ ਦਾ ਟਵੀਟ
ਉਨ੍ਹਾਂ ਨੇ ਟਵੀਟ ਕਰ ਕਿਹਾ, "ਸਕੂਲ 22 ਅਪਰੈਲ ਤੋਂ 31 ਮਈ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।"

ਗੁਜਰਾਤ 'ਚ 30 ਅਪ੍ਰੈਲ ਤਕ ਸਾਰੇ ਸਕੂਲ ਬੰਦ ਹਨ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਐਲਾਨ ਕਰ ਚੁੱਕੇ ਹਨ ਕਿ ਬਾਹਰ ਦੇ ਸਕੂਲਾਂ, ਕਾਲਜਾਂ ਤੇ ਹੋਰ ਵਿਦਿਅਕ ਅਦਾਰੇ 15 ਮਈ ਤਕ ਬੰਦ ਰਹਿਣਗੇ।