ਭਾਰਤ ’ਚ ਕੋਰੋਨਾ ਦੇ ਇਕ ਦਿਨ ’ਚ ਦੋ ਲੱਖ ਤੋਂ ਵੱਧ ਮਾਮਲੇ ਆਏ, 2023 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

13,01,19,310 ਵਿਅਕਤੀਆਂ ਨੂੰ ਲੱਗ ਚੁੱਕੀ ਹੈ ਕੋਰੋਨਾ ਵੈਕਸੀਨ

corona case

ਨਵੀਂ ਦਿੱਲੀ:  ਭਾਰਤ ’ਚ ਕੋਰੋਨਾ ਵਾਇਰਸ ਦੇ ਇਕ ਦਿਨ ’ਚ ਹੁਣ ਤਕ ਦੇ ਸੱਭ ਤੋਂ ਵੱਧ 2,95,041 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਲਾਗ ਦੇ ਕੁਲ ਮਾਮਲੇ  1,56,16,130  ਹੋ ਗਏ ਹਨ।

 

 

ਜਦਕਿ 21 ਲੱਖ ਤੋਂ ਵੱਧ ਲੋਕ ਹਾਲੇ ਵੀ ਲਾਗ ਦੀ ਚਪੇਟ ਵਿਚ ਹਨ। ਮੰਤਰਾਲੇ ਦੇ ਬੁੱਧਵਾਰ ਸਵੇਰੇ ਦੇ ਅੰਕੜਿਆਂ ਮੁਤਾਬਕ  ਬੀਤੇ 24 ਘੰਟੇ ’ਚ 2023 ਲੋਕਾਂ ਦੀ ਮੌਤ ਦੇ ਬਾਅਦ ਮ੍ਰਿਤਕਾਂ ਦੀ ਗਿਣਤੀ 1,82,553 ਹੋ ਗਈ ਹੈ।

ਲਾਗ ਪੀੜਤ ਲੋਕਾਂ ਦੀ ਗਿਣਤੀ 21,57,538 ਹੋ ਗਈ ਹੈ। ਇਸ ਦੇ ਨਾਲ ਹੀ 1,32,76,039  ਕੋਰੋਨਾ ਮੁਕਤ ਹੋ ਗਏ ਹਨ। ਦੇਸ਼ ਵਿਚ  13,01,19,310 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।